5ਇਸ ਲਈ ਮਸੀਹ ਵਿੱਚ, ਹਾਲਾਂਕਿ ਅਸੀਂ ਬਹੁਤ ਸਾਰੇ ਹਾਂ ਪਰ ਅਸੀਂ ਸਭ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ-ਦੂਜੇ ਦੇ ਅੰਗ ਹਾਂ।
6ਇਸ ਲਈ ਸਾਨੂੰ ਦਿੱਤੀ ਗਈ ਕਿਰਪਾ ਦੇ ਅਨੁਸਾਰ ਸਭ ਕੋਲ ਵੱਖੋ ਵੱਖਰੇ ਵਰਦਾਨ ਹਨ। ਜੇ ਤੁਹਾਡਾ ਵਰਦਾਨ ਅਗੰਮਵਾਕ ਕਰਨਾ ਹੈ, ਤਾਂ ਆਪਣੇ ਵਿਸ਼ਵਾਸ ਦੇ ਅਨੁਸਾਰ ਅਗੰਮਵਾਕ ਕਰੋ;
7ਜੇ ਇਹ ਸੇਵਾ ਕਰਨਾ ਹੈ, ਫਿਰ ਸੇਵਾ ਕਰੋ; ਜੇ ਸਿਖਾਉਣ ਵਾਲਾ ਹੋਵੇ, ਤਾਂ ਸਿਖਾਓ;
8ਜੇ ਇਹ ਉਤਸ਼ਾਹਿਤ ਕਰਨਾ ਹੈ, ਤਾਂ ਉਤਸ਼ਾਹਿਤ ਕਰੋ; ਜੇ ਦਾਨ ਕਰਨ ਵਾਲਾ ਹੋਵੇ, ਤਾਂ ਖੁੱਲ੍ਹ ਕੇ ਕਰੋ; ਜੇ ਇਹ ਅਗਵਾਈ ਕਰਨੀ ਹੈ, ਤਾਂ ਇਸ ਨੂੰ ਲਗਨ ਨਾਲ ਕਰੋ; ਜੇ ਇਹ ਰਹਿਮ ਕਰਨਾ ਹੈ, ਇਸ ਨੂੰ ਖ਼ੁਸ਼ੀ ਨਾਲ ਕਰੋ।
9ਪਿਆਰ ਨਿਸ਼ਕਪਟ ਹੋਣਾ ਚਾਹੀਦਾ ਹੈ। ਬੁਰਾਈ ਤੋਂ ਨਫ਼ਰਤ ਕਰੋ; ਜੋ ਚੰਗਾ ਹੈ ਉਸ ਨਾਲ ਜੁੜੇ ਰਹੋ।