ਰੋਮਿਆਂ 13

ਪਿਆਰ ਕਿਸੇ ਗੁਆਂਢੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ।

Romans 13:10 (UKJV) Love works no ill to his neighbour: therefore love is the fulfilling of the law.

8ਇੱਕ-ਦੂਜੇ ਨਾਲ ਪਿਆਰ ਕਰਨ ਤੋਂ ਇਲਾਵਾ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ, ਕਿਉਂਕਿ ਜਿਹੜਾ ਵਿਅਕਤੀ ਦੂਜਿਆਂ ਨੂੰ ਪਿਆਰ ਕਰਦਾ ਹੈ ਉਸ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।

9ਕਿਉਂਕਿ ਹੁਕਮ ਆਖਦੇ ਹਨ, “ਤੁਸੀਂ ਵਿਭਚਾਰ ਨਾ ਕਰਨਾ, ਤੁਸੀਂ ਕਤਲ ਨਾ ਕਰਨਾ, ਚੋਰੀ ਨਾ ਕਰਨਾ, ਤੁਸੀਂ ਲਾਲਚ ਨਾ ਕਰਨਾ,” ਅਤੇ ਹੋਰ ਵੀ ਹੁਕਮ ਹੋ ਸਕਦੇ ਹਨ। ਪਰ ਇਹਨਾਂ ਸਾਰੇ ਹੁਕਮਾਂ ਦਾ ਨਿਚੋੜ ਇੱਕ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”

10ਪਿਆਰ ਕਿਸੇ ਗੁਆਂਢੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ।

11ਅਤੇ ਇਹ ਕਰੋ, ਵਰਤਮਾਨ ਸਮੇਂ ਨੂੰ ਸਮਝੋ: ਸਮਾਂ ਆ ਗਿਆ ਹੈ ਕਿ ਤੁਸੀਂ ਆਪਣੀ ਨੀਂਦ ਤੋਂ ਜਾਗੋ, ਕਿਉਂਕਿ ਸਾਡੀ ਮੁਕਤੀ ਹੁਣ ਉਸ ਸਮੇਂ ਦੇ ਨਾਲੋਂ ਨੇੜੇ ਹੈ ਜਦੋਂ ਅਸੀਂ ਪਹਿਲਾਂ ਵਿਸ਼ਵਾਸ ਕੀਤਾ ਸੀ।

12ਰਾਤ ਖ਼ਤਮ ਹੋਣ ਵਾਲੀ ਹੈ; ਦਿਨ ਲਗਭਗ ਚੜਨ ਵਾਲਾ ਹੈ। ਇਸ ਲਈ ਅਸੀਂ ਹਨੇਰੇ ਦੇ ਕੰਮਾਂ ਨੂੰ ਪਾਸੇ ਰੱਖੀਏ ਅਤੇ ਚਾਨਣ ਦੇ ਸ਼ਸਤ੍ਰ ਪਹਿਨ ਲਈਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.