12ਰਾਤ ਖ਼ਤਮ ਹੋਣ ਵਾਲੀ ਹੈ; ਦਿਨ ਲਗਭਗ ਚੜਨ ਵਾਲਾ ਹੈ। ਇਸ ਲਈ ਅਸੀਂ ਹਨੇਰੇ ਦੇ ਕੰਮਾਂ ਨੂੰ ਪਾਸੇ ਰੱਖੀਏ ਅਤੇ ਚਾਨਣ ਦੇ ਸ਼ਸਤ੍ਰ ਪਹਿਨ ਲਈਏ।
13ਸਾਡੇ ਸੁਭਾਅ ਚਾਨਣ ਦੇ ਅਨੁਸਾਰ ਹੋਣੇ ਚਾਹੀਦੇ ਹਨ, ਨਾ ਕਿ ਰੰਗ-ਰਲੀਆਂ, ਨਾ ਸ਼ਰਾਬੀ ਹੋਣ, ਨਾ ਵਿਭਚਾਰ ਅਤੇ ਨਾ ਬਦਚਲਣੀ, ਨਾ ਝਗੜੇ ਅਤੇ ਨਾ ਈਰਖਾ ਦੇ ਅਨੁਸਾਰ ਹੋਣ।
14ਪਰ ਪ੍ਰਭੂ ਯਿਸ਼ੂ ਮਸੀਹ ਨੂੰ ਪਹਿਨੋ ਅਤੇ ਸਰੀਰ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਇੱਛਾ ਨਾ ਰੱਖੋ।