ਰੋਮਿਆਂ 14

ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਵੇਂ ਕਿ ਮੈਂ ਜਿਉਂਦਾ ਹਾਂ, ਪ੍ਰਭੂ ਦਾ ਵਾਕ ਹੈ, ਹਰ ਗੋਡਾ ਮੇਰੇ ਅੱਗੇ ਝੁਕੇਗਾ; ਹਰ ਜੀਭ ਪਰਮੇਸ਼ਵਰ ਨੂੰ ਮੰਨ ਲਵੇਗੀ।”

Romans 14:11 (UKJV) For it is written, As I live, says the Lord, every knee shall bow to me, and every tongue shall confess to God.

9ਇਸੇ ਕਾਰਨ ਕਰਕੇ, ਮਸੀਹ ਮਰ ਗਿਆ ਅਤੇ ਜੀਉਂਦਾ ਹੋਇਆ ਤਾਂ ਜੋ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਵਾਂ ਦਾ ਪ੍ਰਭੂ ਹੋਵੇ।

10ਤਾਂ ਫਿਰ, ਤੁਸੀਂ ਆਪਣੇ ਭਰਾ ਜਾਂ ਭੈਣ ਦਾ ਨਿਆਂ ਕਿਉਂ ਕਰਦੇ ਹੋ? ਜਾਂ ਤੁਸੀਂ ਉਹਨਾਂ ਨਾਲ ਨਫ਼ਰਤ ਕਿਉਂ ਕਰਦੇ ਹੋ? ਕਿਉਂਕਿ ਅਸੀਂ ਸਾਰੇ ਪਰਮੇਸ਼ਵਰ ਦੇ ਨਿਆਂ ਆਸਨ ਦੇ ਸਾਹਮਣੇ ਖੜ੍ਹੇ ਹੋਵਾਂਗੇ।

11ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਵੇਂ ਕਿ ਮੈਂ ਜਿਉਂਦਾ ਹਾਂ, ਪ੍ਰਭੂ ਦਾ ਵਾਕ ਹੈ, ਹਰ ਗੋਡਾ ਮੇਰੇ ਅੱਗੇ ਝੁਕੇਗਾ; ਹਰ ਜੀਭ ਪਰਮੇਸ਼ਵਰ ਨੂੰ ਮੰਨ ਲਵੇਗੀ।”

12ਤਾਂ ਫਿਰ, ਸਾਡੇ ਵਿੱਚੋਂ ਹਰ ਕੋਈ ਪਰਮੇਸ਼ਵਰ ਨੂੰ ਆਪਣਾ ਲੇਖਾ ਦੇਵੇਗਾ।

13ਇਸ ਲਈ ਆਓ ਆਪਾਂ ਇੱਕ-ਦੂਜੇ ਉੱਤੇ ਦੋਸ਼ ਲਾਉਣਾ ਬੰਦ ਕਰੀਏ। ਇਸ ਦੀ ਬਜਾਏ, ਕਿਸੇ ਵੀ ਭਰਾ ਜਾਂ ਭੈਣ ਦੇ ਰਾਹ ਵਿੱਚ ਕੋਈ ਠੋਕਰ ਜਾਂ ਰੁਕਾਵਟ ਦਾ ਕਾਰਨ ਨਾ ਬਣੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.