ਰੋਮਿਆਂ 15

ਫਿਰ, ਬਚਨ ਕਹਿੰਦਾ ਹੈ, “ਤੁਸੀਂ ਗ਼ੈਰ-ਯਹੂਦੀਓ, ਉਸ ਦੇ ਲੋਕਾਂ ਨਾਲ ਖੁਸ਼ ਹੋਵੋ।”

Romans 15:10 (UKJV) And again he says, Rejoice, all of you Gentiles, with his people.

8ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਪਰਮੇਸ਼ਵਰ ਦੀ ਸੱਚਾਈ ਦੇ ਲਈ ਯਹੂਦੀ ਲੋਕਾਂ ਦਾ ਸੇਵਕ ਬਣ ਗਿਆ ਹੈ, ਤਾਂ ਜੋ ਪਰਮੇਸ਼ਵਰ ਸਾਡੇ ਪਿਉ-ਦਾਦਿਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।

9ਅਤੇ ਇਸ ਤੋਂ ਇਲਾਵਾ, ਪਰਾਈਆਂ ਕੌਮਾਂ ਉਸ ਦੀ ਦਯਾ ਲਈ ਪਰਮੇਸ਼ਵਰ ਦੀ ਵਡਿਆਈ ਕਰਨ ਜਿਵੇਂ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਇਸ ਲਈ ਮੈਂ ਪਰਾਈਆਂ ਕੌਮਾਂ ਦੇ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੁਹਾਡੇ ਨਾਮ ਦੀ ਉਸਤਤ ਗਾਵਾਂਗਾ।”

10ਫਿਰ, ਬਚਨ ਕਹਿੰਦਾ ਹੈ, “ਤੁਸੀਂ ਗ਼ੈਰ-ਯਹੂਦੀਓ, ਉਸ ਦੇ ਲੋਕਾਂ ਨਾਲ ਖੁਸ਼ ਹੋਵੋ।”

11ਅਤੇ ਦੁਬਾਰਾ ਫਿਰ ਕਹਿੰਦਾ ਹੈ, “ਸਾਰੇ ਗ਼ੈਰ-ਯਹੂਦੀਓ, ਪ੍ਰਭੂ ਦੀ ਉਸਤਤ ਕਰੋ; ਹੇ ਸਾਰੇ ਲੋਕੋ ਉਸ ਦੀ ਉਸਤਤ ਕਰੋ।”

12ਅਤੇ ਯਸ਼ਾਯਾਹ ਫਿਰ ਕਹਿੰਦਾ ਹੈ, “ਯੱਸੀ ਦੀ ਜੜ੍ਹ ਉੱਭਰੇਗੀ, ਉਹ ਜੋ ਕੌਮਾਂ ਉੱਤੇ ਰਾਜ ਕਰਨ ਲਈ ਉੱਠੇਗਾ; ਪਰਾਈਆਂ ਕੌਮਾਂ ਉਸ ਵਿੱਚ ਆਸ ਰੱਖਣਗੀਆਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.