ਰੋਮਿਆਂ 15

ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ, ਪਰ ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਹੜੇ ਲੋਕ ਤੇਰੀ ਨਿੰਦਿਆ ਕਰਦੇ ਹਨ ਉਹਨਾਂ ਦੀ ਨਿੰਦਿਆਂ ਮੇਰੇ ਉੱਤੇ ਡਿੱਗ ਪਈ ਹੈ।”

Romans 15:3 (UKJV) For even Christ pleased not himself; but, as it is written, The reproaches of them that reproached you fell on me.

1ਅਸੀਂ ਜੋ ਵਿਸ਼ਵਾਸ ਵਿੱਚ ਮਜ਼ਬੂਤ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨਾਲ ਧੀਰਜ ਰੱਖੀਏ ਨਾ ਕਿ ਸਿਰਫ ਆਪਣੇ ਵਿੱਚ ਅਨੰਦ ਰਹੀਏ

2ਸਾਡੇ ਵਿੱਚੋਂ ਹਰ ਇੱਕ ਨੂੰ ਆਪਣੇ ਗੁਆਂਢੀ ਦੀ ਖੁਸ਼ਹਾਲੀ ਨੂੰ ਉਸ ਦੀ ਭਲਾਈ ਅਤੇ ਤਰੱਕੀ ਲਈ ਖੁਸ਼ ਹੋਣਾ ਚਾਹੀਦਾ ਹੈ।

3ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ, ਪਰ ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਹੜੇ ਲੋਕ ਤੇਰੀ ਨਿੰਦਿਆ ਕਰਦੇ ਹਨ ਉਹਨਾਂ ਦੀ ਨਿੰਦਿਆਂ ਮੇਰੇ ਉੱਤੇ ਡਿੱਗ ਪਈ ਹੈ।”

4ਕਿਉਂਕਿ ਜੋ ਕੁਝ ਪਹਿਲਾਂ ਹੀ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ ਉਹ ਸਾਨੂੰ ਸਿਖਾਉਣ ਲਈ ਲਿਖਿਆ ਗਿਆ ਸੀ, ਤਾਂ ਜੋ ਸਹਿਣਸ਼ੀਲਤਾ ਦੁਆਰਾ ਸਿਖਾਇਆ ਗਿਆ ਪਵਿੱਤਰ ਸ਼ਾਸਤਰ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।

5ਪਰਮੇਸ਼ਵਰ ਜੋ ਧੀਰਜ ਅਤੇ ਦਿਲਾਸਾ ਦਿੰਦਾ ਹੈ, ਤੁਹਾਨੂੰ ਇੱਕ-ਦੂਜੇ ਪ੍ਰਤੀ ਉਹੋ ਜਿਹਾ ਰਵੱਈਆ ਦੇਵੇ ਜੋ ਮਸੀਹ ਯਿਸ਼ੂ ਦਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.