4ਕਿਉਂਕਿ ਜੋ ਕੁਝ ਪਹਿਲਾਂ ਹੀ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ ਉਹ ਸਾਨੂੰ ਸਿਖਾਉਣ ਲਈ ਲਿਖਿਆ ਗਿਆ ਸੀ, ਤਾਂ ਜੋ ਸਹਿਣਸ਼ੀਲਤਾ ਦੁਆਰਾ ਸਿਖਾਇਆ ਗਿਆ ਪਵਿੱਤਰ ਸ਼ਾਸਤਰ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
5ਪਰਮੇਸ਼ਵਰ ਜੋ ਧੀਰਜ ਅਤੇ ਦਿਲਾਸਾ ਦਿੰਦਾ ਹੈ, ਤੁਹਾਨੂੰ ਇੱਕ-ਦੂਜੇ ਪ੍ਰਤੀ ਉਹੋ ਜਿਹਾ ਰਵੱਈਆ ਦੇਵੇ ਜੋ ਮਸੀਹ ਯਿਸ਼ੂ ਦਾ ਸੀ,
6ਤਾਂ ਜੋ ਇੱਕ ਮਨ ਅਤੇ ਇੱਕ ਆਵਾਜ਼ ਨਾਲ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਵਡਿਆਈ ਕਰ ਸਕੋ।
7ਇੱਕ-ਦੂਜੇ ਨੂੰ ਸਵੀਕਾਰ ਕਰੋ, ਜਿਵੇਂ ਕਿ ਮਸੀਹ ਨੇ ਤੁਹਾਨੂੰ ਸਵੀਕਾਰ ਕੀਤਾ ਹੈ, ਤਾਂ ਜੋ ਪਰਮੇਸ਼ਵਰ ਦੀ ਉਸਤਤ ਹੋਵੇ।
8ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਪਰਮੇਸ਼ਵਰ ਦੀ ਸੱਚਾਈ ਦੇ ਲਈ ਯਹੂਦੀ ਲੋਕਾਂ ਦਾ ਸੇਵਕ ਬਣ ਗਿਆ ਹੈ, ਤਾਂ ਜੋ ਪਰਮੇਸ਼ਵਰ ਸਾਡੇ ਪਿਉ-ਦਾਦਿਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।