ਰੋਮਿਆਂ 15

ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਪਰਮੇਸ਼ਵਰ ਦੀ ਸੱਚਾਈ ਦੇ ਲਈ ਯਹੂਦੀ ਲੋਕਾਂ ਦਾ ਸੇਵਕ ਬਣ ਗਿਆ ਹੈ, ਤਾਂ ਜੋ ਪਰਮੇਸ਼ਵਰ ਸਾਡੇ ਪਿਉ-ਦਾਦਿਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।

Romans 15:8 (UKJV) Now I say that Jesus Christ was a minister of the circumcision for the truth of God, to confirm the promises made unto the fathers:

6ਤਾਂ ਜੋ ਇੱਕ ਮਨ ਅਤੇ ਇੱਕ ਆਵਾਜ਼ ਨਾਲ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਵਡਿਆਈ ਕਰ ਸਕੋ।

7ਇੱਕ-ਦੂਜੇ ਨੂੰ ਸਵੀਕਾਰ ਕਰੋ, ਜਿਵੇਂ ਕਿ ਮਸੀਹ ਨੇ ਤੁਹਾਨੂੰ ਸਵੀਕਾਰ ਕੀਤਾ ਹੈ, ਤਾਂ ਜੋ ਪਰਮੇਸ਼ਵਰ ਦੀ ਉਸਤਤ ਹੋਵੇ।

8ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਪਰਮੇਸ਼ਵਰ ਦੀ ਸੱਚਾਈ ਦੇ ਲਈ ਯਹੂਦੀ ਲੋਕਾਂ ਦਾ ਸੇਵਕ ਬਣ ਗਿਆ ਹੈ, ਤਾਂ ਜੋ ਪਰਮੇਸ਼ਵਰ ਸਾਡੇ ਪਿਉ-ਦਾਦਿਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।

9ਅਤੇ ਇਸ ਤੋਂ ਇਲਾਵਾ, ਪਰਾਈਆਂ ਕੌਮਾਂ ਉਸ ਦੀ ਦਯਾ ਲਈ ਪਰਮੇਸ਼ਵਰ ਦੀ ਵਡਿਆਈ ਕਰਨ ਜਿਵੇਂ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਇਸ ਲਈ ਮੈਂ ਪਰਾਈਆਂ ਕੌਮਾਂ ਦੇ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੁਹਾਡੇ ਨਾਮ ਦੀ ਉਸਤਤ ਗਾਵਾਂਗਾ।”

10ਫਿਰ, ਬਚਨ ਕਹਿੰਦਾ ਹੈ, “ਤੁਸੀਂ ਗ਼ੈਰ-ਯਹੂਦੀਓ, ਉਸ ਦੇ ਲੋਕਾਂ ਨਾਲ ਖੁਸ਼ ਹੋਵੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.