ਰੋਮਿਆਂ 15

ਅਤੇ ਇਸ ਤੋਂ ਇਲਾਵਾ, ਪਰਾਈਆਂ ਕੌਮਾਂ ਉਸ ਦੀ ਦਯਾ ਲਈ ਪਰਮੇਸ਼ਵਰ ਦੀ ਵਡਿਆਈ ਕਰਨ ਜਿਵੇਂ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਇਸ ਲਈ ਮੈਂ ਪਰਾਈਆਂ ਕੌਮਾਂ ਦੇ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੁਹਾਡੇ ਨਾਮ ਦੀ ਉਸਤਤ ਗਾਵਾਂਗਾ।”

Romans 15:9 (UKJV) And that the Gentiles might glorify God for his mercy; as it is written, For this cause I will confess to you among the Gentiles, and sing unto your name.

7ਇੱਕ-ਦੂਜੇ ਨੂੰ ਸਵੀਕਾਰ ਕਰੋ, ਜਿਵੇਂ ਕਿ ਮਸੀਹ ਨੇ ਤੁਹਾਨੂੰ ਸਵੀਕਾਰ ਕੀਤਾ ਹੈ, ਤਾਂ ਜੋ ਪਰਮੇਸ਼ਵਰ ਦੀ ਉਸਤਤ ਹੋਵੇ।

8ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਪਰਮੇਸ਼ਵਰ ਦੀ ਸੱਚਾਈ ਦੇ ਲਈ ਯਹੂਦੀ ਲੋਕਾਂ ਦਾ ਸੇਵਕ ਬਣ ਗਿਆ ਹੈ, ਤਾਂ ਜੋ ਪਰਮੇਸ਼ਵਰ ਸਾਡੇ ਪਿਉ-ਦਾਦਿਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।

9ਅਤੇ ਇਸ ਤੋਂ ਇਲਾਵਾ, ਪਰਾਈਆਂ ਕੌਮਾਂ ਉਸ ਦੀ ਦਯਾ ਲਈ ਪਰਮੇਸ਼ਵਰ ਦੀ ਵਡਿਆਈ ਕਰਨ ਜਿਵੇਂ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਇਸ ਲਈ ਮੈਂ ਪਰਾਈਆਂ ਕੌਮਾਂ ਦੇ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੁਹਾਡੇ ਨਾਮ ਦੀ ਉਸਤਤ ਗਾਵਾਂਗਾ।”

10ਫਿਰ, ਬਚਨ ਕਹਿੰਦਾ ਹੈ, “ਤੁਸੀਂ ਗ਼ੈਰ-ਯਹੂਦੀਓ, ਉਸ ਦੇ ਲੋਕਾਂ ਨਾਲ ਖੁਸ਼ ਹੋਵੋ।”

11ਅਤੇ ਦੁਬਾਰਾ ਫਿਰ ਕਹਿੰਦਾ ਹੈ, “ਸਾਰੇ ਗ਼ੈਰ-ਯਹੂਦੀਓ, ਪ੍ਰਭੂ ਦੀ ਉਸਤਤ ਕਰੋ; ਹੇ ਸਾਰੇ ਲੋਕੋ ਉਸ ਦੀ ਉਸਤਤ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.