ਰੋਮਿਆਂ 16

ਰੂਫ਼ੁਸ ਨੂੰ, ਜਿਹੜਾ ਪ੍ਰਭੂ ਵਿੱਚ ਚੁਣਿਆ ਗਿਆ ਹੈ, ਅਤੇ ਉਸ ਦੀ ਮਾਂ ਨੂੰ ਵੀ ਸੁੱਖ-ਸਾਂਦ, ਜੋ ਮੇਰੀ ਵੀ ਮਾਂ ਰਹੀ ਹੈ।

Romans 16:13 (UKJV) Salute Rufus chosen in the Lord, and his mother and mine.

11ਹੇਰੋਦੀਅਨ, ਮੇਰੇ ਸਾਥੀ ਯਹੂਦੀ ਨੂੰ ਸੁੱਖ-ਸਾਂਦ। ਨਰਕਿੱਸੁਸ ਦੇ ਘਰ ਦੇ ਉਹਨਾਂ ਲੋਕਾਂ ਨੂੰ ਸੁੱਖ-ਸਾਂਦ ਜੋ ਪ੍ਰਭੂ ਵਿੱਚ ਹਨ।

12ਤਰੁਫ਼ੈਨਾ ਅਤੇ ਤਰੁਫੋਸਾ ਨੂੰ ਸੁੱਖ-ਸਾਂਦ, ਉਹਨਾਂ ਔਰਤਾਂ ਨੂੰ ਜੋ ਪ੍ਰਭੂ ਵਿੱਚ ਸਖ਼ਤ ਮਿਹਨਤ ਕਰਦੀਆਂ ਹਨ। ਮੇਰੀ ਪਿਆਰੀ ਦੋਸਤ ਪਰਸੀਸ ਨੂੰ ਸੁੱਖ-ਸਾਂਦ, ਉਹ ਔਰਤ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ ਹੈ।

13ਰੂਫ਼ੁਸ ਨੂੰ, ਜਿਹੜਾ ਪ੍ਰਭੂ ਵਿੱਚ ਚੁਣਿਆ ਗਿਆ ਹੈ, ਅਤੇ ਉਸ ਦੀ ਮਾਂ ਨੂੰ ਵੀ ਸੁੱਖ-ਸਾਂਦ, ਜੋ ਮੇਰੀ ਵੀ ਮਾਂ ਰਹੀ ਹੈ।

14ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਾਤ੍ਰੋਬਾਸ ਅਤੇ ਹਰਮਾਸ ਅਤੇ ਉਹਨਾਂ ਦੇ ਨਾਲ ਦੇ ਹੋਰ ਭਰਾਵਾਂ ਅਤੇ ਭੈਣਾਂ ਨੂੰ ਸੁੱਖ-ਸਾਂਦ।

15ਫਿਲੋਲੋਗੁਸ, ਜੂਲੀਆ, ਨੇਰਿਯੁਸ ਅਤੇ ਉਸ ਦੀ ਭੈਣ ਅਤੇ ਉਲੁੰਪਾਸ ਅਤੇ ਸਾਰੇ ਪ੍ਰਭੂ ਦੇ ਸੰਤਾਂ ਨੂੰ ਜੋ ਉਹਨਾਂ ਦੇ ਨਾਲ ਹਨ ਸੁੱਖ-ਸਾਂਦ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.