12ਤਰੁਫ਼ੈਨਾ ਅਤੇ ਤਰੁਫੋਸਾ ਨੂੰ ਸੁੱਖ-ਸਾਂਦ, ਉਹਨਾਂ ਔਰਤਾਂ ਨੂੰ ਜੋ ਪ੍ਰਭੂ ਵਿੱਚ ਸਖ਼ਤ ਮਿਹਨਤ ਕਰਦੀਆਂ ਹਨ। ਮੇਰੀ ਪਿਆਰੀ ਦੋਸਤ ਪਰਸੀਸ ਨੂੰ ਸੁੱਖ-ਸਾਂਦ, ਉਹ ਔਰਤ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ ਹੈ।
13ਰੂਫ਼ੁਸ ਨੂੰ, ਜਿਹੜਾ ਪ੍ਰਭੂ ਵਿੱਚ ਚੁਣਿਆ ਗਿਆ ਹੈ, ਅਤੇ ਉਸ ਦੀ ਮਾਂ ਨੂੰ ਵੀ ਸੁੱਖ-ਸਾਂਦ, ਜੋ ਮੇਰੀ ਵੀ ਮਾਂ ਰਹੀ ਹੈ।
14ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਾਤ੍ਰੋਬਾਸ ਅਤੇ ਹਰਮਾਸ ਅਤੇ ਉਹਨਾਂ ਦੇ ਨਾਲ ਦੇ ਹੋਰ ਭਰਾਵਾਂ ਅਤੇ ਭੈਣਾਂ ਨੂੰ ਸੁੱਖ-ਸਾਂਦ।
15ਫਿਲੋਲੋਗੁਸ, ਜੂਲੀਆ, ਨੇਰਿਯੁਸ ਅਤੇ ਉਸ ਦੀ ਭੈਣ ਅਤੇ ਉਲੁੰਪਾਸ ਅਤੇ ਸਾਰੇ ਪ੍ਰਭੂ ਦੇ ਸੰਤਾਂ ਨੂੰ ਜੋ ਉਹਨਾਂ ਦੇ ਨਾਲ ਹਨ ਸੁੱਖ-ਸਾਂਦ।
16ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਆਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।