ਰੋਮਿਆਂ 16

ਫਿਲੋਲੋਗੁਸ, ਜੂਲੀਆ, ਨੇਰਿਯੁਸ ਅਤੇ ਉਸ ਦੀ ਭੈਣ ਅਤੇ ਉਲੁੰਪਾਸ ਅਤੇ ਸਾਰੇ ਪ੍ਰਭੂ ਦੇ ਸੰਤਾਂ ਨੂੰ ਜੋ ਉਹਨਾਂ ਦੇ ਨਾਲ ਹਨ ਸੁੱਖ-ਸਾਂਦ।

Romans 16:15 (UKJV) Salute Philologus, and Julia, Nereus, and his sister, and Olympas, and all the saints which are with them.

13ਰੂਫ਼ੁਸ ਨੂੰ, ਜਿਹੜਾ ਪ੍ਰਭੂ ਵਿੱਚ ਚੁਣਿਆ ਗਿਆ ਹੈ, ਅਤੇ ਉਸ ਦੀ ਮਾਂ ਨੂੰ ਵੀ ਸੁੱਖ-ਸਾਂਦ, ਜੋ ਮੇਰੀ ਵੀ ਮਾਂ ਰਹੀ ਹੈ।

14ਅਸੁੰਕਰਿਤੁਸ, ਫਲੇਗੋਨ, ਹਰਮੇਸ, ਪਾਤ੍ਰੋਬਾਸ ਅਤੇ ਹਰਮਾਸ ਅਤੇ ਉਹਨਾਂ ਦੇ ਨਾਲ ਦੇ ਹੋਰ ਭਰਾਵਾਂ ਅਤੇ ਭੈਣਾਂ ਨੂੰ ਸੁੱਖ-ਸਾਂਦ।

15ਫਿਲੋਲੋਗੁਸ, ਜੂਲੀਆ, ਨੇਰਿਯੁਸ ਅਤੇ ਉਸ ਦੀ ਭੈਣ ਅਤੇ ਉਲੁੰਪਾਸ ਅਤੇ ਸਾਰੇ ਪ੍ਰਭੂ ਦੇ ਸੰਤਾਂ ਨੂੰ ਜੋ ਉਹਨਾਂ ਦੇ ਨਾਲ ਹਨ ਸੁੱਖ-ਸਾਂਦ।

16ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਆਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।

17ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਹਨਾਂ ਲੋਕਾਂ ਦਾ ਧਿਆਨ ਰੱਖੋ ਜੋ ਫੁੱਟ ਪਾਉਂਦੇ ਹਨ ਅਤੇ ਤੁਹਾਡੇ ਰਾਹ ਵਿੱਚ ਰੁਕਾਵਟਾਂ ਪਾਉਂਦੇ ਹਨ ਜੋ ਤੁਹਾਨੂੰ ਸਿੱਖਿਆ ਮਿਲੀ ਹੈ ਉਹ ਉਸ ਦੇ ਉਲਟ ਹਨ। ਉਹਨਾਂ ਤੋਂ ਦੂਰ ਰਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.