15ਫਿਲੋਲੋਗੁਸ, ਜੂਲੀਆ, ਨੇਰਿਯੁਸ ਅਤੇ ਉਸ ਦੀ ਭੈਣ ਅਤੇ ਉਲੁੰਪਾਸ ਅਤੇ ਸਾਰੇ ਪ੍ਰਭੂ ਦੇ ਸੰਤਾਂ ਨੂੰ ਜੋ ਉਹਨਾਂ ਦੇ ਨਾਲ ਹਨ ਸੁੱਖ-ਸਾਂਦ।
16ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਆਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
17ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਹਨਾਂ ਲੋਕਾਂ ਦਾ ਧਿਆਨ ਰੱਖੋ ਜੋ ਫੁੱਟ ਪਾਉਂਦੇ ਹਨ ਅਤੇ ਤੁਹਾਡੇ ਰਾਹ ਵਿੱਚ ਰੁਕਾਵਟਾਂ ਪਾਉਂਦੇ ਹਨ ਜੋ ਤੁਹਾਨੂੰ ਸਿੱਖਿਆ ਮਿਲੀ ਹੈ ਉਹ ਉਸ ਦੇ ਉਲਟ ਹਨ। ਉਹਨਾਂ ਤੋਂ ਦੂਰ ਰਹੋ।
18ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰ ਰਹੇ, ਬਲਕਿ ਆਪਣੇ ਢਿੱਡ ਦੀ ਸੇਵਾ ਕਰਦੇ ਹਨ। ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
19ਹਰ ਕਿਸੇ ਨੇ ਤੁਹਾਡੀ ਆਗਿਆਕਾਰੀ ਬਾਰੇ ਸੁਣਿਆ ਹੈ, ਇਸ ਲਈ ਮੈਂ ਤੁਹਾਡੇ ਕਾਰਨ ਖੁਸ਼ ਹਾਂ; ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਚੰਗੇ ਬਾਰੇ ਬੁੱਧੀਮਾਨ ਬਣੋ, ਅਤੇ ਬੁਰਾਈ ਤੋਂ ਨਿਰਦੋਸ਼ ਰਹੋ।