ਰੋਮਿਆਂ 16

ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਨੂੰ ਪ੍ਰਭੂ ਵਿੱਚ ਸਵੀਕਾਰ ਕਰੋ ਜਿਵੇਂ ਸੰਤਾਂ ਦੇ ਕਰਨ ਦੇ ਜੋਗ ਹੈ। ਉਸ ਦੀ ਹਰ ਤਰ੍ਹਾਂ ਦੇ ਨਾਲ ਮਦਦ ਕਰੋ, ਕਿਉਂਕਿ ਉਸ ਨੇ ਮੇਰੇ ਸਮੇਤ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਹੈ।

Romans 16:2 (UKJV) That all of you receive her in the Lord, as becomes saints, and that all of you assist her in whatsoever business she has need of you: for she has been a supporter of many, and of myself also.

1ਮੈਂ ਸਾਡੀ ਭੈਣ ਫੋਬੀ ਦੀ ਤਾਰੀਫ਼ ਕਰਦਾ ਹਾਂ, ਜੋ ਕਿ ਕੰਖਰਿਯਾ ਕਲੀਸਿਆ ਵਿੱਚ ਸੇਵਿਕਾ ਹੈ।

2ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਨੂੰ ਪ੍ਰਭੂ ਵਿੱਚ ਸਵੀਕਾਰ ਕਰੋ ਜਿਵੇਂ ਸੰਤਾਂ ਦੇ ਕਰਨ ਦੇ ਜੋਗ ਹੈ। ਉਸ ਦੀ ਹਰ ਤਰ੍ਹਾਂ ਦੇ ਨਾਲ ਮਦਦ ਕਰੋ, ਕਿਉਂਕਿ ਉਸ ਨੇ ਮੇਰੇ ਸਮੇਤ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਹੈ।

3ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਜੋ ਮਸੀਹ ਯਿਸ਼ੂ ਵਿੱਚ ਮੇਰੇ ਸਹਿ-ਕਰਮੀ ਹਨ।

4ਉਹਨਾਂ ਨੇ ਮੇਰੇ ਲਈ ਆਪਣੀ ਜਾਨ ਜੋਖਮ ਵਿੱਚ ਪਾਈ ਨਾ ਸਿਰਫ ਮੈਂ ਬਲਕਿ ਗ਼ੈਰ-ਯਹੂਦੀਆਂ ਦੀ ਸਾਰੀਆਂ ਕਲੀਸਿਆਵਾਂ ਉਹਨਾਂ ਦਾ ਧੰਨਵਾਦੀ ਕਰਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.