22ਮੈਂ ਤਰਤਿਯੁਸ ਜਿਸ ਨੇ ਇਹ ਪੱਤਰ ਲਿਖਿਆ ਹੈ, ਪ੍ਰਭੂ ਵਿੱਚ ਤੁਹਾਨੂੰ ਸੁੱਖ-ਸਾਂਦ ਆਖਦਾ ਹਾਂ।
23ਗਾਯੁਸ, ਜਿਨ੍ਹਾਂ ਦੀ ਪਰਾਹੁਣਚਾਰੀ ਦਾ ਮੈਂ ਅਤੇ ਇੱਥੋਂ ਦੀ ਸਾਰੀ ਕਲੀਸਿਆ ਆਨੰਦ ਮਾਣਦੀ ਹੈ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹਾਂ। ਇਰਾਸਤੁਸ, ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ, ਅਤੇ ਸਾਡਾ ਭਰਾ ਕੁਆਰਤੁਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।
24ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ। ਆਮੀਨ।
25ਹੁਣ ਪਰਮੇਸ਼ਵਰ ਨੂੰ ਜੋ ਮੇਰੀ ਖੁਸ਼ਖ਼ਬਰੀ ਅਤੇ ਯਿਸ਼ੂ ਮਸੀਹ ਦਾ ਪ੍ਰਚਾਰ ਕਰਕੇ ਤੁਹਾਨੂੰ ਹੋਰ ਮਜ਼ਬੂਤ ਕਰ ਸਕਦਾ ਹੈ, ਭੇਦ ਦੇ ਖੁਲਾਸੇ ਦੇ ਅਨੁਸਾਰ, ਜੋ ਕਿ ਸਦੀਵੀ ਤੋਂ ਲੁਕਿਆ ਹੋਇਆ ਸੀ।
26ਪਰ ਹੁਣ ਇਹ ਭੇਦ ਅਟੱਲ ਪਰਮੇਸ਼ਵਰ ਦੇ ਹੁਕਮ ਅਨੁਸਾਰ ਅਤੇ ਨਬੀਆਂ ਦੀਆਂ ਭਵਿੱਖਬਾਣੀਆਂ ਦੁਆਰਾ ਸਾਰੀਆਂ ਕੌਮਾਂ ਤੇ ਪ੍ਰਗਟ ਕੀਤਾ ਗਿਆ ਹੈ, ਤਾਂ ਜੋ ਇਸ ਦੁਆਰਾ ਉਹ ਵਿਸ਼ਵਾਸ ਦੀ ਆਗਿਆਕਾਰੀ ਵੱਲ ਅੱਗੇ ਵਧ ਸਕਣ।