ਰੋਮਿਆਂ 2

ਇਸ ਦੇ ਦੁਆਰਾ ਇਹ ਪ੍ਰਗਟ ਹੁੰਦਾ ਹੈ ਕਿ ਬਿਵਸਥਾ ਉਹਨਾਂ ਦੇ ਦਿਲਾਂ ਤੇ ਲਿਖੀ ਹੋਈ ਹੈ, ਉਹਨਾਂ ਦੇ ਜ਼ਮੀਰ ਵੀ ਗਵਾਹੀ ਦਿੰਦੇ ਹਨ, ਅਤੇ ਉਹਨਾਂ ਦੇ ਵਿਚਾਰ ਕਈ ਵਾਰ ਉਹਨਾਂ ਨੂੰ ਆਪੋ ਵਿੱਚ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।

Romans 2:15 (UKJV) Which show the work of the law written in their hearts, their conscience also bearing witness, and their thoughts the mean while accusing or else excusing one another;)

13ਇਹ ਉਹ ਲੋਕ ਨਹੀਂ ਹਨ ਜੋ ਬਿਵਸਥਾ ਨੂੰ ਸੁਣਦੇ ਹਨ, ਜਿਹੜੇ ਪਰਮੇਸ਼ਵਰ ਦੀ ਨਿਹਚਾ ਵਿੱਚ ਧਰਮੀ ਹਨ, ਪਰ ਇਹ ਉਹ ਲੋਕ ਹਨ ਜੋ ਬਿਵਸਥਾ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੂੰ ਧਰਮੀ ਠਹਿਰਾਇਆ ਜਾਂਦਾ ਹੈ।

14ਜਦ ਕਿ ਪਰਾਈਆਂ ਕੌਮਾਂ ਕੋਲ ਬਿਵਸਥਾ ਨਹੀਂ ਹੈ, ਪਰ ਉਹ ਕੁਦਰਤੀ ਤੌਰ ਤੇ ਉਹ ਕੰਮ ਕਰਦੇ ਹਨ ਜੋ ਬਿਵਸਥਾ ਵਿੱਚ ਹਨ, ਭਾਵੇਂ ਉਹਨਾਂ ਕੋਲ ਬਿਵਸਥਾ ਨਹੀਂ ਹੈ ਉਹ ਆਪਣੇ ਆਪ ਵਿੱਚ ਇੱਕ ਬਿਵਸਥਾ ਹਨ।

15ਇਸ ਦੇ ਦੁਆਰਾ ਇਹ ਪ੍ਰਗਟ ਹੁੰਦਾ ਹੈ ਕਿ ਬਿਵਸਥਾ ਉਹਨਾਂ ਦੇ ਦਿਲਾਂ ਤੇ ਲਿਖੀ ਹੋਈ ਹੈ, ਉਹਨਾਂ ਦੇ ਜ਼ਮੀਰ ਵੀ ਗਵਾਹੀ ਦਿੰਦੇ ਹਨ, ਅਤੇ ਉਹਨਾਂ ਦੇ ਵਿਚਾਰ ਕਈ ਵਾਰ ਉਹਨਾਂ ਨੂੰ ਆਪੋ ਵਿੱਚ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।

16ਇਹ ਉਸ ਦਿਨ ਹੋਵੇਗਾ ਜਦੋਂ ਪਰਮੇਸ਼ਵਰ ਮੇਰੀ ਖੁਸ਼ਖ਼ਬਰੀ ਅਨੁਸਾਰ ਯਿਸ਼ੂ ਮਸੀਹ ਦੇ ਰਾਹੀਂ ਲੋਕਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

17ਹੁਣ ਜੇ ਤੁਸੀਂ ਆਪਣੇ ਆਪ ਨੂੰ ਯਹੂਦੀ ਕਹਿੰਦੇ; ਅਤੇ ਜੇ ਤੁਸੀਂ ਬਿਵਸਥਾ ਤੇ ਭਰੋਸਾ ਅਤੇ ਪਰਮੇਸ਼ਵਰ ਤੇ ਘਮੰਡ ਕਰਦੇ ਹੋ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.