17ਹੁਣ ਜੇ ਤੁਸੀਂ ਆਪਣੇ ਆਪ ਨੂੰ ਯਹੂਦੀ ਕਹਿੰਦੇ; ਅਤੇ ਜੇ ਤੁਸੀਂ ਬਿਵਸਥਾ ਤੇ ਭਰੋਸਾ ਅਤੇ ਪਰਮੇਸ਼ਵਰ ਤੇ ਘਮੰਡ ਕਰਦੇ ਹੋ;
18ਜੇ ਤੁਸੀਂ ਪਰਮੇਸ਼ਵਰ ਦੀ ਇੱਛਾ ਨੂੰ ਅਤੇ ਚੰਗੀਆਂ ਗੱਲਾਂ ਨੂੰ ਜਾਣਦੇ ਹੋ ਕਿਉਂਕਿ ਤੁਹਾਨੂੰ ਇਹ ਦੀ ਸਿੱਖਿਆ ਬਿਵਸਥਾ ਦੁਆਰਾ ਮਿਲੀ ਹੈ;
19ਅਗਰ ਤੁਹਾਨੂੰ ਯਕੀਨ ਹੈ ਕਿ ਤੁਸੀਂ ਅੰਨ੍ਹਿਆਂ ਲਈ ਮਾਰਗ ਦਰਸ਼ਕ ਹੋ ਅਤੇ ਹਨੇਰੇ ਵਿੱਚ ਗੁੰਮ ਚੁੱਕੇ ਲੋਕਾਂ ਲਈ ਚਾਨਣ ਹੋ।
20ਤੁਸੀਂ ਸੋਚਦੇ ਹੋ ਕਿ ਤੁਸੀਂ ਅਣਜਾਣ ਲੋਕਾਂ ਨੂੰ ਸਿਖਾ ਸਕਦੇ ਹੋ ਅਤੇ ਬੱਚਿਆਂ ਨੂੰ ਪਰਮੇਸ਼ਵਰ ਦੇ ਮਾਰਗ ਦੱਸ ਸਕਦੇ ਹੋ। ਕਿਉਂਕਿ ਤੁਸੀਂ ਨਿਸ਼ਚਤ ਹੋ ਕਿ ਪਰਮੇਸ਼ਵਰ ਦੀ ਬਿਵਸਥਾ ਤੁਹਾਨੂੰ ਪੂਰਾ ਗਿਆਨ ਅਤੇ ਸੱਚਾਈ ਦਿੰਦੀ ਹੈ।
21ਤੁਸੀਂ, ਫਿਰ ਜੋ ਦੂਜਿਆਂ ਨੂੰ ਸਿਖਾਉਂਦੇ ਹੋ, ਕੀ ਤੁਸੀਂ ਆਪਣੇ ਆਪ ਨੂੰ ਨਹੀਂ ਸਿਖਾਉਂਦੇ? ਤੁਸੀਂ ਜੋ ਚੋਰੀ ਦੇ ਵਿਰੁੱਧ ਪ੍ਰਚਾਰ ਕਰਦੇ ਹੋ, ਕੀ ਤੁਸੀਂ ਚੋਰੀ ਕਰਦੇ ਹੋ?