ਰੋਮਿਆਂ 2

ਤੁਸੀਂ, ਫਿਰ ਜੋ ਦੂਜਿਆਂ ਨੂੰ ਸਿਖਾਉਂਦੇ ਹੋ, ਕੀ ਤੁਸੀਂ ਆਪਣੇ ਆਪ ਨੂੰ ਨਹੀਂ ਸਿਖਾਉਂਦੇ? ਤੁਸੀਂ ਜੋ ਚੋਰੀ ਦੇ ਵਿਰੁੱਧ ਪ੍ਰਚਾਰ ਕਰਦੇ ਹੋ, ਕੀ ਤੁਸੀਂ ਚੋਰੀ ਕਰਦੇ ਹੋ?

Romans 2:21 (UKJV) You therefore which teach another, teach you not yourself? you that preach a man should not steal, do you steal?

19ਅਗਰ ਤੁਹਾਨੂੰ ਯਕੀਨ ਹੈ ਕਿ ਤੁਸੀਂ ਅੰਨ੍ਹਿਆਂ ਲਈ ਮਾਰਗ ਦਰਸ਼ਕ ਹੋ ਅਤੇ ਹਨੇਰੇ ਵਿੱਚ ਗੁੰਮ ਚੁੱਕੇ ਲੋਕਾਂ ਲਈ ਚਾਨਣ ਹੋ।

20ਤੁਸੀਂ ਸੋਚਦੇ ਹੋ ਕਿ ਤੁਸੀਂ ਅਣਜਾਣ ਲੋਕਾਂ ਨੂੰ ਸਿਖਾ ਸਕਦੇ ਹੋ ਅਤੇ ਬੱਚਿਆਂ ਨੂੰ ਪਰਮੇਸ਼ਵਰ ਦੇ ਮਾਰਗ ਦੱਸ ਸਕਦੇ ਹੋ। ਕਿਉਂਕਿ ਤੁਸੀਂ ਨਿਸ਼ਚਤ ਹੋ ਕਿ ਪਰਮੇਸ਼ਵਰ ਦੀ ਬਿਵਸਥਾ ਤੁਹਾਨੂੰ ਪੂਰਾ ਗਿਆਨ ਅਤੇ ਸੱਚਾਈ ਦਿੰਦੀ ਹੈ।

21ਤੁਸੀਂ, ਫਿਰ ਜੋ ਦੂਜਿਆਂ ਨੂੰ ਸਿਖਾਉਂਦੇ ਹੋ, ਕੀ ਤੁਸੀਂ ਆਪਣੇ ਆਪ ਨੂੰ ਨਹੀਂ ਸਿਖਾਉਂਦੇ? ਤੁਸੀਂ ਜੋ ਚੋਰੀ ਦੇ ਵਿਰੁੱਧ ਪ੍ਰਚਾਰ ਕਰਦੇ ਹੋ, ਕੀ ਤੁਸੀਂ ਚੋਰੀ ਕਰਦੇ ਹੋ?

22ਤੁਸੀਂ ਜੋ ਕਹਿੰਦੇ ਹੋ ਕਿ ਲੋਕਾਂ ਨੂੰ ਹਰਾਮਕਾਰੀ ਨਹੀਂ ਕਰਨੀ ਚਾਹੀਦੀ, ਕੀ ਤੁਸੀਂ ਵਿਭਚਾਰ ਕਰਦੇ ਹੋ? ਤੁਸੀਂ ਮੂਰਤੀਆਂ ਨੂੰ ਨਫ਼ਰਤ ਕਰਦੇ ਹੋ, ਕੀ ਤੁਸੀਂ ਮੰਦਰਾਂ ਨੂੰ ਨਹੀਂ ਲੁੱਟਦੇ ਹੋ?

23ਤੁਸੀਂ ਲੋਕ ਜੋ ਬਿਵਸਥਾ ਉੱਤੇ ਘਮੰਡ ਕਰਦੇ ਹੋ, ਪਰ ਕੀ ਤੁਸੀਂ ਬਿਵਸਥਾ ਨੂੰ ਤੋੜਦੇ ਹੋ ਅਤੇ ਪਰਮੇਸ਼ਵਰ ਦੀ ਬੇਅਦਬੀ ਕਰਦੇ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.