ਰੋਮਿਆਂ 2

ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਪਰਾਈਆਂ ਕੌਮਾਂ ਵਿੱਚ ਤੁਹਾਡੇ ਕਾਰਣ ਪਰਮੇਸ਼ਵਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।”

Romans 2:24 (UKJV) For the name of God is blasphemed among the Gentiles through you, as it is written.

22ਤੁਸੀਂ ਜੋ ਕਹਿੰਦੇ ਹੋ ਕਿ ਲੋਕਾਂ ਨੂੰ ਹਰਾਮਕਾਰੀ ਨਹੀਂ ਕਰਨੀ ਚਾਹੀਦੀ, ਕੀ ਤੁਸੀਂ ਵਿਭਚਾਰ ਕਰਦੇ ਹੋ? ਤੁਸੀਂ ਮੂਰਤੀਆਂ ਨੂੰ ਨਫ਼ਰਤ ਕਰਦੇ ਹੋ, ਕੀ ਤੁਸੀਂ ਮੰਦਰਾਂ ਨੂੰ ਨਹੀਂ ਲੁੱਟਦੇ ਹੋ?

23ਤੁਸੀਂ ਲੋਕ ਜੋ ਬਿਵਸਥਾ ਉੱਤੇ ਘਮੰਡ ਕਰਦੇ ਹੋ, ਪਰ ਕੀ ਤੁਸੀਂ ਬਿਵਸਥਾ ਨੂੰ ਤੋੜਦੇ ਹੋ ਅਤੇ ਪਰਮੇਸ਼ਵਰ ਦੀ ਬੇਅਦਬੀ ਕਰਦੇ ਹੋ?

24ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਪਰਾਈਆਂ ਕੌਮਾਂ ਵਿੱਚ ਤੁਹਾਡੇ ਕਾਰਣ ਪਰਮੇਸ਼ਵਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।”

25ਜੇ ਤੁਸੀਂ ਬਿਵਸਥਾ ਦੀ ਪਾਲਣਾ ਕਰਦੇ ਹੋ ਤਾਂ ਸੁੰਨਤ ਦੀ ਬਹੁਤ ਮਹੱਤਤਾ ਹੈ, ਪਰ ਜੇ ਤੁਸੀਂ ਬਿਵਸਥਾ ਨੂੰ ਤੋੜਦੇ ਹੋ, ਤਾਂ ਤੁਹਾਡੀ ਸੁੰਨਤ ਨਾ ਹੋਣ ਦੇ ਬਰਾਬਰ ਹੈ।

26ਇਸ ਲਈ ਜੇਕਰ ਇੱਕ ਅਸੁੰਨਤ ਵਿਅਕਤੀ ਬਿਵਸਥਾ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਤਾਂ ਕੀ ਉਸ ਦਾ ਅਸੁੰਨਤ ਹੋਣਾ ਸੁੰਨਤ ਦੇ ਸਮਾਨ ਨਹੀਂ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.