ਰੋਮਿਆਂ 2

ਪਰ ਤੁਸੀਂ ਆਪਣੀ ਕਠੋਰਤਾਈ ਅਤੇ ਆਪਣੇ ਅਪਸ਼ਚਾਤਾਪੀ ਦਿਲ ਦੇ ਕਾਰਨ, ਉਸ ਦਿਨ ਦੇ ਲਈ ਤੁਸੀਂ ਪਰਮੇਸ਼ਵਰ ਦੇ ਕ੍ਰੋਧ ਨੂੰ ਆਪਣੇ ਵਿਰੁੱਧ ਸੰਭਾਲ ਰਿਹੇ ਹੋ ਜਿਸ ਦਿਨ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਹੋਵੇਗਾ ਅਤੇ ਉਹ ਦਾ ਧਰਮੀ ਨਿਆਂ ਵੀ ਪ੍ਰਗਟ ਹੋਵੇਗਾ।

Romans 2:5 (UKJV) But after your hardness and refusing to repent heart treasure up unto yourself wrath against the day of wrath and revelation of the righteous judgment of God;

3ਇਸ ਲਈ ਜਦੋਂ ਤੁਸੀਂ, ਇੱਕ ਇਨਸਾਨ ਹੁੰਦੇ ਹੋਏ ਉਹਨਾਂ ਉੱਤੇ ਦੋਸ਼ ਲਓ ਅਤੇ ਫਿਰ ਵੀ ਇਹੋ ਕੰਮ ਕਰਦੇ ਹੋ, ਤੁਹਾਨੂੰ ਕੀ ਲੱਗਦਾ ਹੈ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਤੋਂ ਬਚ ਜਾਓਗੇ?

4ਜਾਂ ਕੀ ਤੁਸੀਂ ਪਰਮੇਸ਼ਵਰ ਦੀ ਦਯਾ, ਧੀਰਜ ਅਤੇ ਸਬਰ ਦੀ ਦੌਲਤ ਦਾ ਅਪਮਾਨ ਕਰਦੇ ਹੋ, ਇਹ ਨਹੀਂ ਸਮਝਦੇ ਹੋ ਕਿ ਪਰਮੇਸ਼ਵਰ ਦੀ ਦਇਆ ਤੁਹਾਨੂੰ ਤੋਬਾ ਕਰਨ ਵੱਲ ਲੈ ਜਾਂਦੀ ਹੈ?

5ਪਰ ਤੁਸੀਂ ਆਪਣੀ ਕਠੋਰਤਾਈ ਅਤੇ ਆਪਣੇ ਅਪਸ਼ਚਾਤਾਪੀ ਦਿਲ ਦੇ ਕਾਰਨ, ਉਸ ਦਿਨ ਦੇ ਲਈ ਤੁਸੀਂ ਪਰਮੇਸ਼ਵਰ ਦੇ ਕ੍ਰੋਧ ਨੂੰ ਆਪਣੇ ਵਿਰੁੱਧ ਸੰਭਾਲ ਰਿਹੇ ਹੋ ਜਿਸ ਦਿਨ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਹੋਵੇਗਾ ਅਤੇ ਉਹ ਦਾ ਧਰਮੀ ਨਿਆਂ ਵੀ ਪ੍ਰਗਟ ਹੋਵੇਗਾ।

6“ਪਰਮੇਸ਼ਵਰ ਹਰੇਕ ਵਿਅਕਤੀ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫ਼ਲ ਦੇਣਗੇ।”

7ਉਹਨਾਂ ਲੋਕਾਂ ਲਈ ਜਿਹੜੇ ਚੰਗੇ ਕੰਮ ਕਰਨ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਸਤਿਕਾਰ ਅਤੇ ਅਮਰਤਾ ਦੀ ਭਾਲ ਕਰਦੇ ਹਨ, ਪਰਮੇਸ਼ਵਰ ਉਹਨਾਂ ਨੂੰ ਸਦੀਪਕ ਜੀਵਨ ਦੇਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.