4ਜਾਂ ਕੀ ਤੁਸੀਂ ਪਰਮੇਸ਼ਵਰ ਦੀ ਦਯਾ, ਧੀਰਜ ਅਤੇ ਸਬਰ ਦੀ ਦੌਲਤ ਦਾ ਅਪਮਾਨ ਕਰਦੇ ਹੋ, ਇਹ ਨਹੀਂ ਸਮਝਦੇ ਹੋ ਕਿ ਪਰਮੇਸ਼ਵਰ ਦੀ ਦਇਆ ਤੁਹਾਨੂੰ ਤੋਬਾ ਕਰਨ ਵੱਲ ਲੈ ਜਾਂਦੀ ਹੈ?
5ਪਰ ਤੁਸੀਂ ਆਪਣੀ ਕਠੋਰਤਾਈ ਅਤੇ ਆਪਣੇ ਅਪਸ਼ਚਾਤਾਪੀ ਦਿਲ ਦੇ ਕਾਰਨ, ਉਸ ਦਿਨ ਦੇ ਲਈ ਤੁਸੀਂ ਪਰਮੇਸ਼ਵਰ ਦੇ ਕ੍ਰੋਧ ਨੂੰ ਆਪਣੇ ਵਿਰੁੱਧ ਸੰਭਾਲ ਰਿਹੇ ਹੋ ਜਿਸ ਦਿਨ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਹੋਵੇਗਾ ਅਤੇ ਉਹ ਦਾ ਧਰਮੀ ਨਿਆਂ ਵੀ ਪ੍ਰਗਟ ਹੋਵੇਗਾ।
6“ਪਰਮੇਸ਼ਵਰ ਹਰੇਕ ਵਿਅਕਤੀ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫ਼ਲ ਦੇਣਗੇ।”
7ਉਹਨਾਂ ਲੋਕਾਂ ਲਈ ਜਿਹੜੇ ਚੰਗੇ ਕੰਮ ਕਰਨ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਸਤਿਕਾਰ ਅਤੇ ਅਮਰਤਾ ਦੀ ਭਾਲ ਕਰਦੇ ਹਨ, ਪਰਮੇਸ਼ਵਰ ਉਹਨਾਂ ਨੂੰ ਸਦੀਪਕ ਜੀਵਨ ਦੇਣਗੇ।
8ਪਰ ਉਹਨਾਂ ਦੇ ਲਈ ਪਰਮੇਸ਼ਵਰ ਦਾ ਗੁੱਸਾ ਅਤੇ ਕ੍ਰੋਧ ਹੋਵੇਗਾ ਜੋ ਮਤਲਬੀ ਹਨ ਅਤੇ ਜੋ ਸੱਚ ਨੂੰ ਨਹੀਂ ਮੰਨਦੇ ਸਗੋਂ ਬੁਰਾਈ ਦੀ ਪਾਲਣਾ ਕਰਦੇ ਹਨ।