ਰੋਮਿਆਂ 2

ਉਹਨਾਂ ਲੋਕਾਂ ਲਈ ਜਿਹੜੇ ਚੰਗੇ ਕੰਮ ਕਰਨ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਸਤਿਕਾਰ ਅਤੇ ਅਮਰਤਾ ਦੀ ਭਾਲ ਕਰਦੇ ਹਨ, ਪਰਮੇਸ਼ਵਰ ਉਹਨਾਂ ਨੂੰ ਸਦੀਪਕ ਜੀਵਨ ਦੇਣਗੇ।

Romans 2:7 (UKJV) To them who by patient continuance in well doing seek for glory and honour and immortality, eternal life:

5ਪਰ ਤੁਸੀਂ ਆਪਣੀ ਕਠੋਰਤਾਈ ਅਤੇ ਆਪਣੇ ਅਪਸ਼ਚਾਤਾਪੀ ਦਿਲ ਦੇ ਕਾਰਨ, ਉਸ ਦਿਨ ਦੇ ਲਈ ਤੁਸੀਂ ਪਰਮੇਸ਼ਵਰ ਦੇ ਕ੍ਰੋਧ ਨੂੰ ਆਪਣੇ ਵਿਰੁੱਧ ਸੰਭਾਲ ਰਿਹੇ ਹੋ ਜਿਸ ਦਿਨ ਪਰਮੇਸ਼ਵਰ ਦਾ ਕ੍ਰੋਧ ਪ੍ਰਗਟ ਹੋਵੇਗਾ ਅਤੇ ਉਹ ਦਾ ਧਰਮੀ ਨਿਆਂ ਵੀ ਪ੍ਰਗਟ ਹੋਵੇਗਾ।

6“ਪਰਮੇਸ਼ਵਰ ਹਰੇਕ ਵਿਅਕਤੀ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫ਼ਲ ਦੇਣਗੇ।”

7ਉਹਨਾਂ ਲੋਕਾਂ ਲਈ ਜਿਹੜੇ ਚੰਗੇ ਕੰਮ ਕਰਨ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਸਤਿਕਾਰ ਅਤੇ ਅਮਰਤਾ ਦੀ ਭਾਲ ਕਰਦੇ ਹਨ, ਪਰਮੇਸ਼ਵਰ ਉਹਨਾਂ ਨੂੰ ਸਦੀਪਕ ਜੀਵਨ ਦੇਣਗੇ।

8ਪਰ ਉਹਨਾਂ ਦੇ ਲਈ ਪਰਮੇਸ਼ਵਰ ਦਾ ਗੁੱਸਾ ਅਤੇ ਕ੍ਰੋਧ ਹੋਵੇਗਾ ਜੋ ਮਤਲਬੀ ਹਨ ਅਤੇ ਜੋ ਸੱਚ ਨੂੰ ਨਹੀਂ ਮੰਨਦੇ ਸਗੋਂ ਬੁਰਾਈ ਦੀ ਪਾਲਣਾ ਕਰਦੇ ਹਨ।

9ਹਰ ਇੱਕ ਮਨੁੱਖ ਲਈ ਕਸ਼ਟ ਅਤੇ ਬਿਪਤਾ ਹੋਵੇਗੀ: ਜਿਹੜਾ ਬੁਰਾਈ ਕਰਦਾ ਹੈ, ਪਹਿਲਾਂ ਯਹੂਦੀ ਲਈ ਅਤੇ ਫਿਰ ਗ਼ੈਰ-ਯਹੂਦੀ ਲਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.