17ਅਤੇ ਸ਼ਾਂਤੀ ਦੇ ਰਾਹ ਨੂੰ ਉਹ ਨਹੀਂ ਜਾਣਦੇ।”
18“ਉਹਨਾਂ ਦੀਆਂ ਅੱਖਾਂ ਵਿੱਚ ਪਰਮੇਸ਼ਵਰ ਦਾ ਕੋਈ ਡਰ ਨਹੀਂ ਹੈ।”
19ਹੁਣ ਅਸੀਂ ਜਾਣਦੇ ਹਾਂ ਜੋ ਵੀ ਬਿਵਸਥਾ ਕਹਿੰਦੀ ਹੈ, ਪਰ ਇਹ ਉਹਨਾਂ ਲੋਕਾਂ ਨੂੰ ਕਹਿੰਦੀ ਹੈ ਜਿਹੜੇ ਬਿਵਸਥਾ ਦੇ ਅਧੀਨ ਹਨ, ਤਾਂ ਜੋ ਹਰੇਕ ਮੂੰਹ ਚੁੱਪ ਹੋ ਜਾਵੇ ਅਤੇ ਸਾਰੀ ਦੁਨੀਆਂ ਪਰਮੇਸ਼ਵਰ ਦੇ ਨਿਆਉਂ ਦੇ ਹੇਠ ਆ ਜਾਵੇਗੀ।
20ਇਸ ਲਈ, ਕੋਈ ਵੀ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਨਹੀਂ ਠਹਿਰਾਇਆ ਜਾਵੇਗਾ; ਇਸ ਦੀ ਬਜਾਏ, ਬਿਵਸਥਾ ਦੁਆਰਾ ਅਸੀਂ ਆਪਣੇ ਪਾਪ ਬਾਰੇ ਜਾਣੂ ਹੁੰਦੇ ਹਾਂ।
21ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ।