ਰੋਮਿਆਂ 3

ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ,

Romans 3:22 (UKJV) Even the righteousness of God which is by faith of Jesus Christ unto all and upon all them that believe: for there is no difference:

20ਇਸ ਲਈ, ਕੋਈ ਵੀ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਨਹੀਂ ਠਹਿਰਾਇਆ ਜਾਵੇਗਾ; ਇਸ ਦੀ ਬਜਾਏ, ਬਿਵਸਥਾ ਦੁਆਰਾ ਅਸੀਂ ਆਪਣੇ ਪਾਪ ਬਾਰੇ ਜਾਣੂ ਹੁੰਦੇ ਹਾਂ।

21ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ।

22ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ,

23ਸਾਰਿਆਂ ਨੇ ਪਾਪ ਕੀਤਾ ਹੈ ਅਤੇ ਉਹ ਪਰਮੇਸ਼ਵਰ ਦੀ ਮਹਿਮਾ ਤੋਂ ਵਾਂਝੇ ਹਨ,

24ਪਰ ਪਰਮੇਸ਼ਵਰ ਦੀ ਮੁ਼ਫ਼ਤ ਕਿਰਪਾ ਦੇ ਰਾਹੀ ਉਸ ਛੁਟਕਾਰੇ ਦੇ ਰਾਹੀ ਜੋ ਮਸੀਹ ਯਿਸ਼ੂ ਵਿੱਚ ਹੁੰਦਾ ਹੈ ਸਭ ਧਰਮੀ ਠਹਿਰਾਏ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.