21ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ।
22ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ,
23ਸਾਰਿਆਂ ਨੇ ਪਾਪ ਕੀਤਾ ਹੈ ਅਤੇ ਉਹ ਪਰਮੇਸ਼ਵਰ ਦੀ ਮਹਿਮਾ ਤੋਂ ਵਾਂਝੇ ਹਨ,
24ਪਰ ਪਰਮੇਸ਼ਵਰ ਦੀ ਮੁ਼ਫ਼ਤ ਕਿਰਪਾ ਦੇ ਰਾਹੀ ਉਸ ਛੁਟਕਾਰੇ ਦੇ ਰਾਹੀ ਜੋ ਮਸੀਹ ਯਿਸ਼ੂ ਵਿੱਚ ਹੁੰਦਾ ਹੈ ਸਭ ਧਰਮੀ ਠਹਿਰਾਏ ਗਏ ਹਨ।
25ਪਰਮੇਸ਼ਵਰ ਨੇ ਯਿਸ਼ੂ ਨੂੰ ਪਾਪ ਦੀ ਬਲੀ ਵਜੋਂ ਪੇਸ਼ ਕੀਤਾ। ਜਦੋਂ ਲੋਕ ਵਿਸ਼ਵਾਸ ਕਰਦੇ ਹਨ ਕਿ ਯਿਸ਼ੂ ਨੇ ਆਪਣਾ ਜੀਵਨ ਕੁਰਬਾਨ ਕੀਤਾ, ਅਤੇ ਆਪਣਾ ਲਹੂ ਵਹਾਇਆ ਤਾਂ ਲੋਕ ਪਰਮੇਸ਼ਵਰ ਨਾਲ ਸੱਚੇ ਬਣ ਜਾਂਦੇ ਹਨ। ਇਹ ਕੁਰਬਾਨੀ ਦਰਸਾਉਂਦੀ ਹੈ ਕਿ ਪਰਮੇਸ਼ਵਰ ਸਹੀ ਸੀ, ਜਦੋਂ ਉਹ ਪਿੱਛੇ ਹਟਿਆ ਅਤੇ ਉਹਨਾਂ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਪਾਪ ਕੀਤੇ ਸਨ।