ਰੋਮਿਆਂ 4

ਅਤੇ ਅਬਰਾਹਾਮ ਦੀ ਨਿਹਚਾ ਕਮਜ਼ੋਰ ਨਹੀਂ ਹੋਈ, ਹਾਲਾਂਕਿ ਉਹ ਸੋ ਸਾਲ ਦੀ ਉਮਰ ਦਾ ਸੀ ਉਸ ਨੇ ਸਮਝਿਆ ਕਿ ਉਸ ਦਾ ਸਰੀਰ ਮਰਿਆ ਵਾਂਗ ਸੀ, ਅਤੇ ਸਾਰਾਹ ਦੀ ਕੁੱਖ ਵੀ ਇਸੇ ਤਰ੍ਹਾਂ ਸੀ।

Romans 4:19 (UKJV) And being not weak in faith, he considered not his own body now dead, when he was about an hundred years old, neither yet the deadness of Sarah's womb:

17ਜਿਵੇਂ ਕਿ ਇਹ ਲਿਖਿਆ ਹੈ: ਕਿ ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਉਹ ਸਾਡਾ ਵੀ ਪਿਤਾ ਹੈ ਕਿਉਂਕਿ ਅਬਰਾਹਾਮ ਨੇ ਉਸ ਪਰਮੇਸ਼ਵਰ ਤੇ ਵਿਸ਼ਵਾਸ ਕੀਤਾ ਜੋ ਮੁਰਦਿਆਂ ਨੂੰ ਦੁਬਾਰਾ ਜ਼ਿੰਦਾ ਕਰਦਾ ਹੈ ਅਤੇ ਉਹ ਨਵੀਆਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਉਹਨਾਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਜੋ ਨਹੀਂ ਸਨ।

18ਜਦੋਂ ਉਮੀਦ ਦਾ ਕੋਈ ਕਾਰਨ ਨਹੀਂ ਸੀ, ਤਾਂ ਵੀ ਅਬਰਾਹਾਮ ਆਸ ਕਰਦਾ ਰਿਹਾ ਕਿ ਉਹ ਵਿਸ਼ਵਾਸ ਕਰਦਾ ਸੀ ਕਿ ਉਹ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣ ਜਾਵੇਗਾ। ਕਿਉਂਕਿ ਪਰਮੇਸ਼ਵਰ ਨੇ ਉਸਨੂੰ ਕਿਹਾ ਸੀ, “ਤੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਹੋਵੇਗਾ!”

19ਅਤੇ ਅਬਰਾਹਾਮ ਦੀ ਨਿਹਚਾ ਕਮਜ਼ੋਰ ਨਹੀਂ ਹੋਈ, ਹਾਲਾਂਕਿ ਉਹ ਸੋ ਸਾਲ ਦੀ ਉਮਰ ਦਾ ਸੀ ਉਸ ਨੇ ਸਮਝਿਆ ਕਿ ਉਸ ਦਾ ਸਰੀਰ ਮਰਿਆ ਵਾਂਗ ਸੀ, ਅਤੇ ਸਾਰਾਹ ਦੀ ਕੁੱਖ ਵੀ ਇਸੇ ਤਰ੍ਹਾਂ ਸੀ।

20ਅਬਰਾਹਾਮ ਨੇ ਪਰਮੇਸ਼ਵਰ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਤੋਂ ਭਟਕਣ ਦੀ ਬਜਾਏ, ਵਿਸ਼ਵਾਸ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਦੁਆਰਾ ਪਰਮੇਸ਼ਵਰ ਦੀ ਵਡਿਆਈ ਕੀਤੀ।

21ਉਸ ਨੂੰ ਪੂਰਾ ਯਕੀਨ ਸੀ ਕਿ ਪਰਮੇਸ਼ਵਰ ਨੇ ਜੋ ਕੁਝ ਵੀ ਉਸ ਨਾਲ ਵਾਅਦਾ ਕੀਤਾ ਹੈ ਉਹ ਕਰ ਸਕਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.