12ਇਸ ਲਈ, ਜਿਵੇਂ ਕਿ ਪਾਪ ਇੱਕ ਆਦਮੀ ਦੁਆਰਾ ਸੰਸਾਰ ਵਿੱਚ ਆਇਆ ਸੀ, ਅਤੇ ਪਾਪ ਦੁਆਰਾ ਮੌਤ ਆਈ, ਅਤੇ ਇਸ ਤਰ੍ਹਾਂ ਮੌਤ ਸਾਰੇ ਲੋਕਾਂ ਵਿੱਚ ਆਈ, ਕਿਉਂਕਿ ਸਾਰਿਆਂ ਨੇ ਪਾਪ ਕੀਤਾ।
13ਬਿਵਸਥਾ ਦੇ ਆਉਣ ਤੋਂ ਪਹਿਲਾਂ ਹੀ ਪਾਪ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਦਾ ਲੇਖਾ ਨਹੀਂ ਹੁੰਦਾ।
14ਪਰ ਫਿਰ ਵੀ, ਆਦਮ ਦੇ ਸਮੇਂ ਤੋਂ ਲੈ ਕੇ ਮੋਸ਼ੇਹ ਦੇ ਸਮੇਂ ਤੱਕ ਮੌਤ ਨੇ ਰਾਜ ਕੀਤਾ, ਇੱਥੋਂ ਤੱਕ ਕਿ ਉਹਨਾਂ ਲੋਕਾਂ ਉੱਤੇ ਵੀ ਜਿਨ੍ਹਾਂ ਨੇ ਹੁਕਮ ਤੋੜ ਕੇ ਪਾਪ ਨਹੀਂ ਕੀਤਾ, ਜਿਵੇਂ ਕਿ ਆਦਮ, ਜੋ ਆਉਣ ਵਾਲਾ ਇੱਕ ਨਮੂਨਾ ਹੈ।
15ਪਰ ਵਰਦਾਨ ਪਾਪ ਵਰਗਾ ਨਹੀਂ ਹੈ ਕਿਉਂਕਿ ਜੇ ਬਹੁਤ ਸਾਰੇ ਲੋਕ ਇੱਕ ਆਦਮੀ ਦੇ ਪਾਪ ਕਾਰਣ ਮਰ ਗਏ, ਤਾਂ ਪਰਮੇਸ਼ਵਰ ਦੀ ਕਿਰਪਾ, ਜਿਹੜੀ ਇੱਕ ਆਦਮੀ, ਯਿਸ਼ੂ ਮਸੀਹ, ਦੀ ਕਿਰਪਾ ਦੁਆਰਾ ਪ੍ਰਾਪਤ ਹੋਈ, ਬਹੁਤ ਸਾਰੇ ਲੋਕਾਂ ਤੇ ਪਰਗਟ ਹੋਈ।
16ਨਾ ਹੀ ਪਰਮੇਸ਼ਵਰ ਦਾ ਵਰਦਾਨ ਇੱਕ ਆਦਮੀ ਦੇ ਪਾਪ ਦੇ ਨਤੀਜੇ ਦੇ ਨਾਲ ਤੋਲਿਆ ਜਾ ਸਕਦਾ ਹੈ: ਇੱਕ ਪਾਪ ਦੇ ਕਾਰਨ ਨਿਆਂ ਅਤੇ ਨਿੰਦਾ ਆਈ, ਪਰ ਇਹ ਵਰਦਾਨ ਬਹੁਤ ਸਾਰੇ ਗੁਨਾਹਾਂ ਦੇ ਬਾਅਦ ਆਇਆ ਅਤੇ ਜਿਸ ਨੇ ਧਰਮੀ ਠਹਿਰਾਇਆ ਹੈ।