ਰੋਮਿਆਂ 5

ਨਾ ਹੀ ਪਰਮੇਸ਼ਵਰ ਦਾ ਵਰਦਾਨ ਇੱਕ ਆਦਮੀ ਦੇ ਪਾਪ ਦੇ ਨਤੀਜੇ ਦੇ ਨਾਲ ਤੋਲਿਆ ਜਾ ਸਕਦਾ ਹੈ: ਇੱਕ ਪਾਪ ਦੇ ਕਾਰਨ ਨਿਆਂ ਅਤੇ ਨਿੰਦਾ ਆਈ, ਪਰ ਇਹ ਵਰਦਾਨ ਬਹੁਤ ਸਾਰੇ ਗੁਨਾਹਾਂ ਦੇ ਬਾਅਦ ਆਇਆ ਅਤੇ ਜਿਸ ਨੇ ਧਰਮੀ ਠਹਿਰਾਇਆ ਹੈ।

Romans 5:16 (UKJV) And not as it was by one that sinned, so is the gift: for the judgment was by one to condemnation, but the free gift is of many offences unto justification.

14ਪਰ ਫਿਰ ਵੀ, ਆਦਮ ਦੇ ਸਮੇਂ ਤੋਂ ਲੈ ਕੇ ਮੋਸ਼ੇਹ ਦੇ ਸਮੇਂ ਤੱਕ ਮੌਤ ਨੇ ਰਾਜ ਕੀਤਾ, ਇੱਥੋਂ ਤੱਕ ਕਿ ਉਹਨਾਂ ਲੋਕਾਂ ਉੱਤੇ ਵੀ ਜਿਨ੍ਹਾਂ ਨੇ ਹੁਕਮ ਤੋੜ ਕੇ ਪਾਪ ਨਹੀਂ ਕੀਤਾ, ਜਿਵੇਂ ਕਿ ਆਦਮ, ਜੋ ਆਉਣ ਵਾਲਾ ਇੱਕ ਨਮੂਨਾ ਹੈ।

15ਪਰ ਵਰਦਾਨ ਪਾਪ ਵਰਗਾ ਨਹੀਂ ਹੈ ਕਿਉਂਕਿ ਜੇ ਬਹੁਤ ਸਾਰੇ ਲੋਕ ਇੱਕ ਆਦਮੀ ਦੇ ਪਾਪ ਕਾਰਣ ਮਰ ਗਏ, ਤਾਂ ਪਰਮੇਸ਼ਵਰ ਦੀ ਕਿਰਪਾ, ਜਿਹੜੀ ਇੱਕ ਆਦਮੀ, ਯਿਸ਼ੂ ਮਸੀਹ, ਦੀ ਕਿਰਪਾ ਦੁਆਰਾ ਪ੍ਰਾਪਤ ਹੋਈ, ਬਹੁਤ ਸਾਰੇ ਲੋਕਾਂ ਤੇ ਪਰਗਟ ਹੋਈ।

16ਨਾ ਹੀ ਪਰਮੇਸ਼ਵਰ ਦਾ ਵਰਦਾਨ ਇੱਕ ਆਦਮੀ ਦੇ ਪਾਪ ਦੇ ਨਤੀਜੇ ਦੇ ਨਾਲ ਤੋਲਿਆ ਜਾ ਸਕਦਾ ਹੈ: ਇੱਕ ਪਾਪ ਦੇ ਕਾਰਨ ਨਿਆਂ ਅਤੇ ਨਿੰਦਾ ਆਈ, ਪਰ ਇਹ ਵਰਦਾਨ ਬਹੁਤ ਸਾਰੇ ਗੁਨਾਹਾਂ ਦੇ ਬਾਅਦ ਆਇਆ ਅਤੇ ਜਿਸ ਨੇ ਧਰਮੀ ਠਹਿਰਾਇਆ ਹੈ।

17ਜੇ ਆਦਮ ਦੇ ਪਾਪ ਕਰਨ ਦੁਆਰਾ ਮੌਤ ਦਾ ਰਾਜ ਹੋ ਗਿਆ, ਤਾਂ ਉਹ ਲੋਕ ਜਿਹੜੇ ਪਰਮੇਸ਼ਵਰ ਦੀ ਕਿਰਪਾ ਅਤੇ ਧਰਮੀ ਹੋਣ ਦੇ ਵਰਦਾਨ ਨੂੰ ਪ੍ਰਾਪਤ ਕਰਦੇ ਹਨ, ਇੱਕ ਆਦਮੀ, ਯਿਸ਼ੂ ਮਸੀਹ ਦੇ ਰਾਹੀਂ ਜੀਉਣਗੇ।

18ਇਸ ਲਈ ਜਿਵੇਂ ਕਿ ਇੱਕ ਗੁਨਾਹ ਸਾਰੇ ਲੋਕਾਂ ਲਈ ਨਿੰਦਿਆ ਦਾ ਨਤੀਜਾ ਹੈ, ਇਸੇ ਤਰ੍ਹਾਂ ਇੱਕ ਧਰਮੀ ਕੰਮ ਦੇ ਕਰਕੇ ਸਾਰੇ ਲੋਕਾਂ ਨੂੰ ਧਰਮੀ ਠਹਿਰਾਇਆ ਗਿਆ ਅਤੇ ਸਭ ਨੂੰ ਜ਼ਿੰਦਗੀ ਮਿਲੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.