ਰੋਮਿਆਂ 5

ਹੁਣ ਅਸੀਂ ਉਸ ਦੇ ਲਹੂ ਨਾਲ ਧਰਮੀ ਠਹਿਰਾਏ ਗਏ, ਇਸ ਨਾਲੋਂ ਵੀ ਵੱਧ ਕੇ ਅਸੀਂ ਮਸੀਹ ਦੇ ਰਾਹੀਂ ਪਰਮੇਸ਼ਵਰ ਦੇ ਕ੍ਰੋਧ ਤੋਂ ਬਚਾਏ ਜਾਂਵਾਗੇ।

Romans 5:9 (UKJV) Much more then, being now justified by his blood, we shall be saved from wrath through him.

7ਇਹ ਬਹੁਤ ਔਖੀ ਗੱਲ ਹੈ ਕਿ ਕੋਈ ਕਿਸੇ ਧਰਮੀ ਵਿਅਕਤੀ ਦੇ ਲਈ ਮਰੇ, ਇਹ ਹੋ ਸਕਦਾ ਹੈ ਕਿ ਇੱਕ ਭਲੇ ਵਿਅਕਤੀ ਲਈ ਸ਼ਾਇਦ ਕੋਈ ਮਰਨ ਦੀ ਹਿੰਮਤ ਕਰੇ।

8ਪਰ ਪਰਮੇਸ਼ਵਰ ਨੇ ਆਪਣੇ ਪਿਆਰ ਨੂੰ ਸਾਡੇ ਉੱਤੇ ਇਸ ਤਰ੍ਹਾਂ ਪ੍ਰਗਟ ਕਰਦੇ ਹਨ: ਜਦੋਂ ਅਸੀਂ ਅਜੇ ਪਾਪੀ ਹੀ ਸਾਂ, ਤਾਂ ਮਸੀਹ ਸਾਡੇ ਲਈ ਮਰਿਆ।

9ਹੁਣ ਅਸੀਂ ਉਸ ਦੇ ਲਹੂ ਨਾਲ ਧਰਮੀ ਠਹਿਰਾਏ ਗਏ, ਇਸ ਨਾਲੋਂ ਵੀ ਵੱਧ ਕੇ ਅਸੀਂ ਮਸੀਹ ਦੇ ਰਾਹੀਂ ਪਰਮੇਸ਼ਵਰ ਦੇ ਕ੍ਰੋਧ ਤੋਂ ਬਚਾਏ ਜਾਂਵਾਗੇ।

10ਕਿਉਂਕਿ ਜਦੋਂ ਅਸੀਂ ਪਰਮੇਸ਼ਵਰ ਦੇ ਵੈਰੀ ਸੀ, ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਦੀ ਮੌਤ ਦੇ ਦੁਆਰਾ ਉਸ ਦੇ ਨਾਲ ਮੇਲ-ਮਿਲਾਪ ਕੀਤਾ, ਤਾਂ ਫਿਰ ਇਸ ਤੋਂ ਵੀ ਵੱਧ ਕੇ ਇਹ ਹੈ ਕਿ ਮੇਲ-ਮਿਲਾਪ ਹੋਣ ਦੇ ਕਾਰਨ ਅਸੀਂ ਮਸੀਹ ਦੇ ਜੀਵਨ ਦੁਆਰਾ ਬਚ ਜਾਵਾਂਗੇ।

11ਸਿਰਫ ਇਹ ਹੀ ਨਹੀਂ, ਅਸੀਂ ਆਪਣੇ ਪ੍ਰਭੂ ਯਿਸ਼ੂ ਮਸੀਹ ਰਾਹੀਂ ਪਰਮੇਸ਼ਵਰ ਤੇ ਮਾਣ ਕਰਦੇ ਹਾਂ, ਜਿਸ ਰਾਹੀਂ ਹੁਣ ਸਾਨੂੰ ਮੇਲ ਪ੍ਰਾਪਤ ਹੋਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.