10ਜਿਹੜੀ ਮੌਤ ਯਿਸ਼ੂ ਮਸੀਹ ਮਰਿਆ ਉਹ ਪਾਪ ਦੇ ਲਈ ਇੱਕੋ ਵਾਰ ਮਰਿਆ; ਪਰ ਉਹ ਜ਼ਿੰਦਗੀ ਜਿਹੜੀ ਉਹ ਜਿਉਂਦਾ ਹੈ, ਉਹ ਪਰਮੇਸ਼ਵਰ ਲਈ ਜਿਉਂਦਾ ਹੈ।
11ਇਸੇ ਤਰ੍ਹਾਂ, ਤੁਸੀਂ ਆਪਣੇ ਆਪ ਨੂੰ ਪਾਪ ਲਈ ਮਰੇ ਹੋਏ ਸਮਝੋ ਪਰ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਲਈ ਜਿਉਂਦੇ ਹੋਏ।
12ਇਸ ਲਈ ਆਪਣੇ ਮਰਨਹਾਰ ਸਰੀਰ ਤੇ ਪਾਪ ਨੂੰ ਰਾਜ ਨਾ ਕਰਨ ਦਿਓ ਤਾਂ ਜੋ ਤੁਸੀਂ ਇਸ ਦੀਆਂ ਭੈੜੀਆਂ ਇੱਛਾਵਾਂ ਦਾ ਪਾਲਣ ਕਰੋ।
13ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ਵਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ਵਰ ਨੂੰ ਸੌਂਪ ਦਿਓ।
14ਪਾਪ ਹੁਣ ਤੁਹਾਡਾ ਮਾਲਕ ਨਹੀਂ ਹੋਵੇਗਾ, ਕਿਉਂਕਿ ਤੁਸੀਂ ਬਿਵਸਥਾ ਦੇ ਹੇਠ ਨਹੀਂ, ਪਰ ਪਰਮੇਸ਼ਵਰ ਦੀ ਕਿਰਪਾ ਦੇ ਹੇਠ ਹੋ।