ਰੋਮਿਆਂ 6

ਫਿਰ ਕੀ ਅਸੀਂ ਪਾਪ ਕਰੀਏ ਕਿਉਂਕਿ ਅਸੀਂ ਬਿਵਸਥਾ ਦੇ ਅਧੀਨ ਨਹੀਂ ਪਰ ਕਿਰਪਾ ਦੇ ਅਧੀਨ ਹਾਂ? ਕਦੇ ਵੀ ਨਹੀਂ!

Romans 6:15 (UKJV) What then? shall we sin, because we are not under the law, but under grace? God forbid.

13ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ਵਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ਵਰ ਨੂੰ ਸੌਂਪ ਦਿਓ।

14ਪਾਪ ਹੁਣ ਤੁਹਾਡਾ ਮਾਲਕ ਨਹੀਂ ਹੋਵੇਗਾ, ਕਿਉਂਕਿ ਤੁਸੀਂ ਬਿਵਸਥਾ ਦੇ ਹੇਠ ਨਹੀਂ, ਪਰ ਪਰਮੇਸ਼ਵਰ ਦੀ ਕਿਰਪਾ ਦੇ ਹੇਠ ਹੋ।

15ਫਿਰ ਕੀ ਅਸੀਂ ਪਾਪ ਕਰੀਏ ਕਿਉਂਕਿ ਅਸੀਂ ਬਿਵਸਥਾ ਦੇ ਅਧੀਨ ਨਹੀਂ ਪਰ ਕਿਰਪਾ ਦੇ ਅਧੀਨ ਹਾਂ? ਕਦੇ ਵੀ ਨਹੀਂ!

16ਕੀ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਵੀ ਆਪਣੇ ਆਪ ਨੂੰ ਆਗਿਆਕਾਰੀ ਵਜੋਂ ਸੌਂਪ ਦੇ ਹੋ, ਤਾਂ ਤੁਸੀਂ ਉਸ ਦੇ ਗੁਲਾਮ ਹੋ ਜਿਸ ਦੀ ਤੁਸੀਂ ਆਗਿਆ ਨੂੰ ਮੰਨਦੇ ਹੋ, ਜੇ ਤੁਸੀਂ ਪਾਪ ਦੇ ਗੁਲਾਮ ਹੋ, ਤਾਂ ਉਹ ਮੌਤ ਵੱਲ ਲੈ ਜਾਂਦਾ ਹੈ, ਅਤੇ ਜੇ ਤੁਸੀਂ ਪਰਮੇਸ਼ਵਰ ਦੀ ਆਗਿਆ ਮੰਨਣ ਲਈ ਇੱਕ ਗੁਲਾਮ ਹੋ, ਤਾਂ ਉਹ ਜੀਵਨ ਵੱਲ ਲੈ ਜਾਂਦਾ ਹੈ।

17ਪਰ ਪਰਮੇਸ਼ਵਰ ਦਾ ਧੰਨਵਾਦ ਹੈ ਕਿ ਭਾਵੇਂ ਤੁਸੀਂ ਪਾਪ ਦੇ ਗੁਲਾਮ ਹੁੰਦੇ ਸੀ, ਪਰ ਹੁਣ ਤੁਸੀਂ ਆਪਣੇ ਦਿਲੋਂ ਉਸ ਸਿੱਖਿਆ ਨੂੰ ਮੰਨ ਲਿਆ ਹੈ ਜਿਹੜੀ ਸਿੱਖਿਆ ਤੁਹਾਨੂੰ ਦਿੱਤੀ ਗਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.