ਰੋਮਿਆਂ 6

ਜਦੋਂ ਤੁਸੀਂ ਪਾਪ ਦੇ ਗੁਲਾਮ ਹੁੰਦੇ ਸੀ, ਤਾਂ ਤੁਸੀਂ ਧਾਰਮਿਕਤਾ ਤੋਂ ਅਜ਼ਾਦ ਹੁੰਦੇ ਸੀ।

Romans 6:20 (UKJV) For when all of you were the servants of sin, all of you were free from righteousness.

18ਹੁਣ ਤੁਹਾਨੂੰ ਪਾਪ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਧਾਰਮਿਕਤਾ ਦੇ ਗੁਲਾਮ ਬਣਾ ਦਿੱਤਾ ਗਿਆ ਹੈ।

19ਮੈਂ ਤੁਹਾਡੀਆਂ ਮਨੁੱਖੀ ਕਮੀਆਂ ਕਰਕੇ ਹਰ ਰੋਜ਼ ਦੀ ਜ਼ਿੰਦਗੀ ਦੀ ਉਦਾਹਰਣ ਦੀ ਵਰਤੋਂ ਕਰ ਰਿਹਾ ਹਾਂ। ਜਿਵੇਂ ਤੁਸੀਂ ਆਪਣੇ ਆਪ ਨੂੰ ਅਸ਼ੁੱਧਤਾ ਅਤੇ ਲਗਾਤਾਰ ਵਧ ਰਹੀ ਬੁਰਾਈ ਦੇ ਗੁਲਾਮ ਵਜੋਂ ਪੇਸ਼ ਕਰਦੇ ਸੀ, ਉਸੇ ਤਰ੍ਹਾਂ ਹੁਣ ਆਪਣੇ ਆਪ ਨੂੰ ਧਾਰਮਿਕਤਾ ਦੇ ਗੁਲਾਮ ਵਜੋਂ ਪੇਸ਼ ਕਰੋ ਜੋ ਪਵਿੱਤਰਤਾਈ ਵੱਲ ਜਾਂਦਾ ਹੈ।

20ਜਦੋਂ ਤੁਸੀਂ ਪਾਪ ਦੇ ਗੁਲਾਮ ਹੁੰਦੇ ਸੀ, ਤਾਂ ਤੁਸੀਂ ਧਾਰਮਿਕਤਾ ਤੋਂ ਅਜ਼ਾਦ ਹੁੰਦੇ ਸੀ।

21ਉਸ ਸਮੇਂ ਤੁਸੀਂ ਉਹਨਾਂ ਚੀਜ਼ਾਂ ਦਾ ਕੀ ਲਾਭ ਪ੍ਰਾਪਤ ਕੀਤਾ ਜਿਸ ਤੋਂ ਤੁਸੀਂ ਹੁਣ ਸ਼ਰਮਿੰਦੇ ਹੋ? ਉਹਨਾਂ ਚੀਜ਼ਾਂ ਦਾ ਨਤੀਜਾ ਮੌਤ ਹੈ!

22ਪਰ ਹੁਣ ਜਦੋਂ ਤੁਸੀਂ ਪਾਪ ਤੋਂ ਮੁਕਤ ਹੋ ਚੁੱਕੇ ਹੋ ਅਤੇ ਪਰਮੇਸ਼ਵਰ ਦੇ ਗੁਲਾਮ ਹੋ ਗਏ ਹੋ, ਤਾਂ ਜੋ ਫ਼ਾਇਦਾ ਤੁਸੀਂ ਪ੍ਰਾਪਤ ਕਰਦੇ ਹੋ ਉਹ ਪਵਿੱਤਰਤਾ ਵੱਲ ਲੈ ਜਾਂਦਾ ਹੈ, ਅਤੇ ਨਤੀਜਾ ਸਦਾ ਦਾ ਜੀਵਨ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.