ਰੋਮਿਆਂ 6

ਪਰ ਹੁਣ ਜਦੋਂ ਤੁਸੀਂ ਪਾਪ ਤੋਂ ਮੁਕਤ ਹੋ ਚੁੱਕੇ ਹੋ ਅਤੇ ਪਰਮੇਸ਼ਵਰ ਦੇ ਗੁਲਾਮ ਹੋ ਗਏ ਹੋ, ਤਾਂ ਜੋ ਫ਼ਾਇਦਾ ਤੁਸੀਂ ਪ੍ਰਾਪਤ ਕਰਦੇ ਹੋ ਉਹ ਪਵਿੱਤਰਤਾ ਵੱਲ ਲੈ ਜਾਂਦਾ ਹੈ, ਅਤੇ ਨਤੀਜਾ ਸਦਾ ਦਾ ਜੀਵਨ ਹੈ।

Romans 6:22 (UKJV) But now being made free from sin, and become servants to God, all of you have your fruit unto holiness, and the end everlasting life.

20ਜਦੋਂ ਤੁਸੀਂ ਪਾਪ ਦੇ ਗੁਲਾਮ ਹੁੰਦੇ ਸੀ, ਤਾਂ ਤੁਸੀਂ ਧਾਰਮਿਕਤਾ ਤੋਂ ਅਜ਼ਾਦ ਹੁੰਦੇ ਸੀ।

21ਉਸ ਸਮੇਂ ਤੁਸੀਂ ਉਹਨਾਂ ਚੀਜ਼ਾਂ ਦਾ ਕੀ ਲਾਭ ਪ੍ਰਾਪਤ ਕੀਤਾ ਜਿਸ ਤੋਂ ਤੁਸੀਂ ਹੁਣ ਸ਼ਰਮਿੰਦੇ ਹੋ? ਉਹਨਾਂ ਚੀਜ਼ਾਂ ਦਾ ਨਤੀਜਾ ਮੌਤ ਹੈ!

22ਪਰ ਹੁਣ ਜਦੋਂ ਤੁਸੀਂ ਪਾਪ ਤੋਂ ਮੁਕਤ ਹੋ ਚੁੱਕੇ ਹੋ ਅਤੇ ਪਰਮੇਸ਼ਵਰ ਦੇ ਗੁਲਾਮ ਹੋ ਗਏ ਹੋ, ਤਾਂ ਜੋ ਫ਼ਾਇਦਾ ਤੁਸੀਂ ਪ੍ਰਾਪਤ ਕਰਦੇ ਹੋ ਉਹ ਪਵਿੱਤਰਤਾ ਵੱਲ ਲੈ ਜਾਂਦਾ ਹੈ, ਅਤੇ ਨਤੀਜਾ ਸਦਾ ਦਾ ਜੀਵਨ ਹੈ।

23ਕਿਉਂਕਿ ਪਾਪ ਦੀ ਮਜ਼ਦੂਰੀ ਮੌਤ ਹੈ, ਪਰੰਤੂ ਪਰਮੇਸ਼ਵਰ ਦਾ ਤੋਹਫ਼ਾ ਸਾਡੇ ਪ੍ਰਭੂ ਮਸੀਹ ਯਿਸ਼ੂ ਵਿੱਚ ਸਦੀਪਕ ਜੀਵਨ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.