ਰੋਮਿਆਂ 6

ਕੀ ਤੁਸੀਂ ਨਹੀਂ ਜਾਣਦੇ ਕਿ ਅਸੀਂ ਸਾਰੇ ਜਿਨਾਂ ਨੇ ਮਸੀਹ ਯਿਸ਼ੂ ਵਿੱਚ ਬਪਤਿਸਮਾ ਲਿਆ ਸੀ, ਉਹਨਾਂ ਦੀ ਮੌਤ ਵਿੱਚ ਬਪਤਿਸਮਾ ਲਿਆ ਸੀ?

Romans 6:3 (UKJV) Know all of you not, that so many of us as were baptized into Jesus Christ were baptized into his death?

1ਤਾਂ ਫਿਰ ਅਸੀਂ ਕੀ ਕਹਾਂਗੇ? ਕੀ ਅਸੀਂ ਪਾਪ ਕਰਦੇ ਰਹੀਏ ਤਾਂ ਜੋ ਕਿਰਪਾ ਵਧੇ?

2ਬਿਲਕੁਲ ਨਹੀਂ! ਅਸੀਂ ਉਹ ਹਾਂ ਜਿਹੜੇ ਪਾਪ ਦੇ ਲਈ ਮਰੇ ਹਾਂ; ਫਿਰ ਅਸੀਂ ਹੋਰ ਕਿਵੇਂ ਪਾਪ ਵਿੱਚ ਰਹਿ ਸਕਦੇ ਹਾਂ?

3ਕੀ ਤੁਸੀਂ ਨਹੀਂ ਜਾਣਦੇ ਕਿ ਅਸੀਂ ਸਾਰੇ ਜਿਨਾਂ ਨੇ ਮਸੀਹ ਯਿਸ਼ੂ ਵਿੱਚ ਬਪਤਿਸਮਾ ਲਿਆ ਸੀ, ਉਹਨਾਂ ਦੀ ਮੌਤ ਵਿੱਚ ਬਪਤਿਸਮਾ ਲਿਆ ਸੀ?

4ਇਸ ਲਈ ਸਾਨੂੰ ਉਹਨਾਂ ਦੇ ਨਾਲ ਬਪਤਿਸਮੇ ਰਾਹੀਂ ਮੌਤ ਦੇ ਵਿੱਚ ਦਫ਼ਨਾਇਆ ਗਿਆ ਤਾਂ ਜੋ ਜਿਵੇਂ ਪਿਤਾ ਨੇ ਆਪਣੀ ਮਹਿਮਾ ਦੁਆਰਾ ਮਸੀਹ ਨੂੰ ਮੌਤ ਤੋਂ ਜੀ ਉਠਾ ਲਿਆ, ਤਾਂ ਕਿ ਅਸੀਂ ਵੀ ਇੱਕ ਨਵਾਂ ਜੀਵਨ ਜੀ ਸਕੀਏ।

5ਜੇ ਅਸੀਂ ਮਸੀਹ ਯਿਸ਼ੂ ਦੇ ਨਾਲ ਮੌਤ ਵਿੱਚ ਜੁੜ ਗਏ ਹਾਂ, ਤਾਂ ਅਸੀਂ ਵੀ ਉਸ ਦੇ ਨਾਲ ਇੱਕ ਪੁਨਰ-ਉਥਾਨ ਵਿੱਚ ਉਸ ਦੇ ਨਾਲ ਇੱਕ ਜੁੱਟ ਹੋਵਾਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.