ਰੋਮਿਆਂ 6

ਜੇ ਅਸੀਂ ਮਸੀਹ ਯਿਸ਼ੂ ਦੇ ਨਾਲ ਮੌਤ ਵਿੱਚ ਜੁੜ ਗਏ ਹਾਂ, ਤਾਂ ਅਸੀਂ ਵੀ ਉਸ ਦੇ ਨਾਲ ਇੱਕ ਪੁਨਰ-ਉਥਾਨ ਵਿੱਚ ਉਸ ਦੇ ਨਾਲ ਇੱਕ ਜੁੱਟ ਹੋਵਾਂਗੇ।

Romans 6:5 (UKJV) For if we have been planted together in the likeness of his death, we shall be also in the likeness of his resurrection:

3ਕੀ ਤੁਸੀਂ ਨਹੀਂ ਜਾਣਦੇ ਕਿ ਅਸੀਂ ਸਾਰੇ ਜਿਨਾਂ ਨੇ ਮਸੀਹ ਯਿਸ਼ੂ ਵਿੱਚ ਬਪਤਿਸਮਾ ਲਿਆ ਸੀ, ਉਹਨਾਂ ਦੀ ਮੌਤ ਵਿੱਚ ਬਪਤਿਸਮਾ ਲਿਆ ਸੀ?

4ਇਸ ਲਈ ਸਾਨੂੰ ਉਹਨਾਂ ਦੇ ਨਾਲ ਬਪਤਿਸਮੇ ਰਾਹੀਂ ਮੌਤ ਦੇ ਵਿੱਚ ਦਫ਼ਨਾਇਆ ਗਿਆ ਤਾਂ ਜੋ ਜਿਵੇਂ ਪਿਤਾ ਨੇ ਆਪਣੀ ਮਹਿਮਾ ਦੁਆਰਾ ਮਸੀਹ ਨੂੰ ਮੌਤ ਤੋਂ ਜੀ ਉਠਾ ਲਿਆ, ਤਾਂ ਕਿ ਅਸੀਂ ਵੀ ਇੱਕ ਨਵਾਂ ਜੀਵਨ ਜੀ ਸਕੀਏ।

5ਜੇ ਅਸੀਂ ਮਸੀਹ ਯਿਸ਼ੂ ਦੇ ਨਾਲ ਮੌਤ ਵਿੱਚ ਜੁੜ ਗਏ ਹਾਂ, ਤਾਂ ਅਸੀਂ ਵੀ ਉਸ ਦੇ ਨਾਲ ਇੱਕ ਪੁਨਰ-ਉਥਾਨ ਵਿੱਚ ਉਸ ਦੇ ਨਾਲ ਇੱਕ ਜੁੱਟ ਹੋਵਾਂਗੇ।

6ਕਿਉਂ ਜੋ ਅਸੀਂ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਯਿਸ਼ੂ ਦੇ ਨਾਲ ਸਲੀਬ ਤੇ ਚੜ੍ਹਾਈ ਗਈ ਹੈ ਤਾਂ ਜੋ ਪਾਪ ਦਾ ਸਰੀਰ ਖ਼ਤਮ ਹੋ ਸਕੇ, ਅਤੇ ਇਸ ਤੋਂ ਅੱਗੇ ਅਸੀਂ ਪਾਪ ਦੇ ਗੁਲਾਮ ਨਾ ਰਹੀਏ।

7ਕਿਉਂਕਿ ਜਦੋਂ ਅਸੀਂ ਮਸੀਹ ਦੇ ਨਾਲ ਮਰ ਗਏ ਤਾਂ ਅਸੀਂ ਪਾਪ ਦੀ ਸ਼ਕਤੀ ਤੋਂ ਮੁਕਤ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.