ਰੋਮਿਆਂ 6

ਕਿਉਂਕਿ ਜਦੋਂ ਅਸੀਂ ਮਸੀਹ ਦੇ ਨਾਲ ਮਰ ਗਏ ਤਾਂ ਅਸੀਂ ਪਾਪ ਦੀ ਸ਼ਕਤੀ ਤੋਂ ਮੁਕਤ ਹੋ ਗਏ।

Romans 6:7 (UKJV) For he that is dead is freed from sin.

5ਜੇ ਅਸੀਂ ਮਸੀਹ ਯਿਸ਼ੂ ਦੇ ਨਾਲ ਮੌਤ ਵਿੱਚ ਜੁੜ ਗਏ ਹਾਂ, ਤਾਂ ਅਸੀਂ ਵੀ ਉਸ ਦੇ ਨਾਲ ਇੱਕ ਪੁਨਰ-ਉਥਾਨ ਵਿੱਚ ਉਸ ਦੇ ਨਾਲ ਇੱਕ ਜੁੱਟ ਹੋਵਾਂਗੇ।

6ਕਿਉਂ ਜੋ ਅਸੀਂ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਯਿਸ਼ੂ ਦੇ ਨਾਲ ਸਲੀਬ ਤੇ ਚੜ੍ਹਾਈ ਗਈ ਹੈ ਤਾਂ ਜੋ ਪਾਪ ਦਾ ਸਰੀਰ ਖ਼ਤਮ ਹੋ ਸਕੇ, ਅਤੇ ਇਸ ਤੋਂ ਅੱਗੇ ਅਸੀਂ ਪਾਪ ਦੇ ਗੁਲਾਮ ਨਾ ਰਹੀਏ।

7ਕਿਉਂਕਿ ਜਦੋਂ ਅਸੀਂ ਮਸੀਹ ਦੇ ਨਾਲ ਮਰ ਗਏ ਤਾਂ ਅਸੀਂ ਪਾਪ ਦੀ ਸ਼ਕਤੀ ਤੋਂ ਮੁਕਤ ਹੋ ਗਏ।

8ਹੁਣ ਜੇ ਅਸੀਂ ਮਸੀਹ ਨਾਲ ਮਰੇ, ਤਾਂ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਅਸੀਂ ਵੀ ਮਸੀਹ ਦੇ ਨਾਲ ਜੀਵਾਂਗੇ।

9ਕਿਉਂ ਜੋ ਅਸੀਂ ਜਾਣਦੇ ਹਾਂ ਕਿ ਮਸੀਹ ਯਿਸ਼ੂ, ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਦੁਬਾਰਾ ਕਦੇ ਨਹੀਂ ਮਰੇਗਾ; ਕਿਉਂਕਿ ਮੌਤ ਦਾ ਉਸ ਉੱਤੇ ਕੋਈ ਅਧਿਕਾਰ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.