7ਕਿਉਂਕਿ ਜਦੋਂ ਅਸੀਂ ਮਸੀਹ ਦੇ ਨਾਲ ਮਰ ਗਏ ਤਾਂ ਅਸੀਂ ਪਾਪ ਦੀ ਸ਼ਕਤੀ ਤੋਂ ਮੁਕਤ ਹੋ ਗਏ।
8ਹੁਣ ਜੇ ਅਸੀਂ ਮਸੀਹ ਨਾਲ ਮਰੇ, ਤਾਂ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਅਸੀਂ ਵੀ ਮਸੀਹ ਦੇ ਨਾਲ ਜੀਵਾਂਗੇ।
9ਕਿਉਂ ਜੋ ਅਸੀਂ ਜਾਣਦੇ ਹਾਂ ਕਿ ਮਸੀਹ ਯਿਸ਼ੂ, ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਦੁਬਾਰਾ ਕਦੇ ਨਹੀਂ ਮਰੇਗਾ; ਕਿਉਂਕਿ ਮੌਤ ਦਾ ਉਸ ਉੱਤੇ ਕੋਈ ਅਧਿਕਾਰ ਨਹੀਂ ਹੈ।
10ਜਿਹੜੀ ਮੌਤ ਯਿਸ਼ੂ ਮਸੀਹ ਮਰਿਆ ਉਹ ਪਾਪ ਦੇ ਲਈ ਇੱਕੋ ਵਾਰ ਮਰਿਆ; ਪਰ ਉਹ ਜ਼ਿੰਦਗੀ ਜਿਹੜੀ ਉਹ ਜਿਉਂਦਾ ਹੈ, ਉਹ ਪਰਮੇਸ਼ਵਰ ਲਈ ਜਿਉਂਦਾ ਹੈ।
11ਇਸੇ ਤਰ੍ਹਾਂ, ਤੁਸੀਂ ਆਪਣੇ ਆਪ ਨੂੰ ਪਾਪ ਲਈ ਮਰੇ ਹੋਏ ਸਮਝੋ ਪਰ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਲਈ ਜਿਉਂਦੇ ਹੋਏ।