ਰੋਮਿਆਂ 7

ਭਰਾਵੋ ਅਤੇ ਭੈਣੋ, ਤੁਸੀਂ ਜਿਹੜੇ ਬਿਵਸਥਾ ਨੂੰ ਜਾਣਦੇ ਹੋ, ਕੀ ਤੁਹਾਨੂੰ ਨਹੀਂ ਪਤਾ ਕਿ ਕੋਈ ਵੀ ਵਿਅਕਤੀ ਤੇ ਬਿਵਸਥਾ ਦਾ ਅਧਿਕਾਰ ਉਦੋਂ ਤੱਕ ਹੈ ਜਦੋਂ ਤੱਕ ਉਹ ਵਿਅਕਤੀ ਜਿਉਂਦਾ ਹੈ?

Romans 7:1 (UKJV) Know all of you not, brethren, (for I speak to them that know the law,) how that the law has dominion over a man as long as he lives?

1ਭਰਾਵੋ ਅਤੇ ਭੈਣੋ, ਤੁਸੀਂ ਜਿਹੜੇ ਬਿਵਸਥਾ ਨੂੰ ਜਾਣਦੇ ਹੋ, ਕੀ ਤੁਹਾਨੂੰ ਨਹੀਂ ਪਤਾ ਕਿ ਕੋਈ ਵੀ ਵਿਅਕਤੀ ਤੇ ਬਿਵਸਥਾ ਦਾ ਅਧਿਕਾਰ ਉਦੋਂ ਤੱਕ ਹੈ ਜਦੋਂ ਤੱਕ ਉਹ ਵਿਅਕਤੀ ਜਿਉਂਦਾ ਹੈ?

2ਉਦਾਹਰਣ ਦੇ ਲਈ, ਬਿਵਸਥਾ ਦੁਆਰਾ ਇੱਕ ਵਿਆਹੀ ਔਰਤ ਜਿੰਨੀ ਦੇਰ ਤੱਕ ਉਸ ਦਾ ਪਤੀ ਜਿੰਦਾ ਹੈ ਉਸ ਬਿਵਸਥਾ ਦੇ ਬੰਧਨ ਵਿੱਚ ਹੈ, ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਔਰਤ ਉਸ ਬਿਵਸਥਾ ਤੋਂ ਮੁਕਤ ਹੋ ਜਾਂਦੀ ਹੈ ਜਿਸ ਦੁਆਰਾ ਉਹ ਆਪਣੇ ਪਤੀ ਦੇ ਬੰਧਨ ਵਿੱਚ ਸੀ।

3ਇਸ ਲਈ, ਜੇ ਉਸ ਦਾ ਪਤੀ ਜਿਉਂਦਾ ਹੈ, ਅਤੇ ਉਹ ਔਰਤ ਕਿਸੇ ਹੋਰ ਆਦਮੀ ਨਾਲ ਰਹੇ ਤਾਂ ਵਿਭਚਾਰਨ ਅਖਵਾਏਗੀ। ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਬਿਵਸਥਾ ਤੋਂ ਮੁਕਤ ਹੈ ਅਤੇ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵਿਭਚਾਰਨ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.