15ਮੈਂ ਨਹੀਂ ਜਾਣਦਾ ਕਿ ਮੈਂ ਕੀ ਕਰਾਂ। ਜੋ ਮੈਂ ਕਰਨਾ ਚਾਹੁੰਦਾ ਹਾਂ ਉਹ ਮੈਂ ਨਹੀਂ ਕਰਦਾ, ਪਰ ਜਿਸ ਤੋਂ ਮੈਂ ਨਫ਼ਰਤ ਕਰਦਾ ਹਾਂ ਉਹ ਕਰਦਾ ਹਾਂ।
16ਅਤੇ ਜੇ ਮੈਂ ਉਹ ਕਰਦਾ ਹਾਂ ਜੋ ਮੈਂ ਨਹੀਂ ਕਰਨਾ ਚਾਹੁੰਦਾ, ਤਾਂ ਮੈਂ ਸਹਿਮਤ ਹਾਂ ਕਿ ਬਿਵਸਥਾ ਚੰਗੀ ਹੈ।
17ਇਸ ਲਈ ਹੁਣ ਇਹ ਕੰਮ ਮੈਂ ਨਹੀਂ ਕਰਦਾ ਪਰ ਮੇਰੇ ਅੰਦਰ ਵੱਸਦਾ ਪਾਪ ਕਰਦਾ ਹੈ।
18ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਨਹੀਂ ਹੈ, ਭਾਵ ਇਹ ਮੇਰੇ ਪਾਪੀ ਸੁਭਾਅ ਵਿੱਚ ਹੁੰਦਾ ਹੈ। ਕਿਉਂਕਿ ਮੈਂ ਭਲਾ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲੋਂ ਹੁੰਦਾ ਨਹੀਂ।
19ਕਿਉਂਕਿ ਮੈਂ ਉਹ ਭਲਾ ਨਹੀਂ ਕਰਦਾ ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਜੋ ਬੁਰਾਈ ਮੈਂ ਨਹੀਂ ਕਰਨਾ ਚਾਹੁੰਦਾ ਇਹ ਮੈਂ ਕਰਦਾ ਰਹਿੰਦਾ ਹਾਂ।