ਰੋਮਿਆਂ 7

ਇਸ ਲਈ, ਜੇ ਉਸ ਦਾ ਪਤੀ ਜਿਉਂਦਾ ਹੈ, ਅਤੇ ਉਹ ਔਰਤ ਕਿਸੇ ਹੋਰ ਆਦਮੀ ਨਾਲ ਰਹੇ ਤਾਂ ਵਿਭਚਾਰਨ ਅਖਵਾਏਗੀ। ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਬਿਵਸਥਾ ਤੋਂ ਮੁਕਤ ਹੈ ਅਤੇ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵਿਭਚਾਰਨ ਨਹੀਂ ਹੈ।

Romans 7:3 (UKJV) So then if, while her husband lives, she be married to another man, she shall be called an adulteress: but if her husband be dead, she is free from that law; so that she is no adulteress, though she be married to another man.

1ਭਰਾਵੋ ਅਤੇ ਭੈਣੋ, ਤੁਸੀਂ ਜਿਹੜੇ ਬਿਵਸਥਾ ਨੂੰ ਜਾਣਦੇ ਹੋ, ਕੀ ਤੁਹਾਨੂੰ ਨਹੀਂ ਪਤਾ ਕਿ ਕੋਈ ਵੀ ਵਿਅਕਤੀ ਤੇ ਬਿਵਸਥਾ ਦਾ ਅਧਿਕਾਰ ਉਦੋਂ ਤੱਕ ਹੈ ਜਦੋਂ ਤੱਕ ਉਹ ਵਿਅਕਤੀ ਜਿਉਂਦਾ ਹੈ?

2ਉਦਾਹਰਣ ਦੇ ਲਈ, ਬਿਵਸਥਾ ਦੁਆਰਾ ਇੱਕ ਵਿਆਹੀ ਔਰਤ ਜਿੰਨੀ ਦੇਰ ਤੱਕ ਉਸ ਦਾ ਪਤੀ ਜਿੰਦਾ ਹੈ ਉਸ ਬਿਵਸਥਾ ਦੇ ਬੰਧਨ ਵਿੱਚ ਹੈ, ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਔਰਤ ਉਸ ਬਿਵਸਥਾ ਤੋਂ ਮੁਕਤ ਹੋ ਜਾਂਦੀ ਹੈ ਜਿਸ ਦੁਆਰਾ ਉਹ ਆਪਣੇ ਪਤੀ ਦੇ ਬੰਧਨ ਵਿੱਚ ਸੀ।

3ਇਸ ਲਈ, ਜੇ ਉਸ ਦਾ ਪਤੀ ਜਿਉਂਦਾ ਹੈ, ਅਤੇ ਉਹ ਔਰਤ ਕਿਸੇ ਹੋਰ ਆਦਮੀ ਨਾਲ ਰਹੇ ਤਾਂ ਵਿਭਚਾਰਨ ਅਖਵਾਏਗੀ। ਪਰ ਜੇ ਉਸ ਦਾ ਪਤੀ ਮਰ ਜਾਂਦਾ ਹੈ, ਤਾਂ ਉਹ ਉਸ ਬਿਵਸਥਾ ਤੋਂ ਮੁਕਤ ਹੈ ਅਤੇ ਜੇ ਉਹ ਕਿਸੇ ਹੋਰ ਆਦਮੀ ਨਾਲ ਵਿਆਹ ਕਰਵਾਉਂਦੀ ਹੈ, ਤਾਂ ਉਹ ਵਿਭਚਾਰਨ ਨਹੀਂ ਹੈ।

4ਸੋ ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਮਸੀਹ ਦੇ ਸਰੀਰ ਰਾਹੀਂ ਬਿਵਸਥਾ ਦੇ ਵੱਲੋਂ ਮਰ ਗਏ ਤਾਂ ਜੋ ਤੁਸੀਂ ਇੱਕ-ਦੂਜੇ ਦੇ ਹੋ ਸਕੋ ਅਰਥਾਤ ਉਸ ਦੇ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਤਾਂ ਜੋ ਅਸੀਂ ਪਰਮੇਸ਼ਵਰ ਲਈ ਫ਼ਲ ਦੇ ਸਕੀਏ।

5ਕਿਉਂਕਿ ਜਦੋਂ ਅਸੀਂ ਪਾਪੀ ਸੁਭਾਅ ਦੇ ਅੰਦਰ ਸੀ, ਪਾਪੀ ਇੱਛਾਵਾਂ ਜੋ ਬਿਵਸਥਾ ਦੇ ਦੁਆਰਾ ਸਾਡੇ ਅੰਗਾਂ ਨੂੰ ਪ੍ਰੇਰਿਤ ਕਰਦੀਆਂ ਸਨ ਕਿ ਅਸੀਂ ਮੌਤ ਦੇ ਲਈ ਫ਼ਲ ਲਿਆ ਸਕੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.