ਰੋਮਿਆਂ 8

ਪਰ ਜੇ ਮਸੀਹ ਤੁਹਾਡੇ ਵਿੱਚ ਹੈ, ਤਾਂ ਭਾਵੇਂ ਤੁਹਾਡਾ ਸਰੀਰ ਪਾਪ ਕਾਰਨ ਮੌਤ ਦੇ ਅਧੀਨ ਹੈ, ਪਰ ਪਵਿੱਤਰ ਆਤਮਾ ਧਰਮ ਦੇ ਕਾਰਨ ਜੀਵਤ ਹੈ।

Romans 8:10 (UKJV) And if Christ be in you, the body is dead because of sin; but the Spirit is life because of righteousness.

8ਉਹ ਜਿਹੜੇ ਆਪਣੇ ਪਾਪੀ ਸੁਭਾਅ ਦੇ ਅੰਦਰ ਰਹਿੰਦੇ ਹਨ ਉਹ ਪਰਮੇਸ਼ਵਰ ਨੂੰ ਪ੍ਰਸੰਨ ਨਹੀਂ ਕਰ ਸਕਦੇ।

9ਪਰ ਤੁਸੀਂ ਪਾਪੀ ਸੁਭਾਅ ਦੇ ਦੁਆਰਾ ਨਹੀਂ ਚੱਲਦੇ ਸਗੋਂ ਆਤਮਾ ਦੁਆਰਾ ਚੱਲਦੇ ਹੋ, ਜੇ ਸੱਚ-ਮੁੱਚ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ਅਤੇ ਜੇ ਕਿਸੇ ਕੋਲ ਮਸੀਹ ਦਾ ਪਵਿੱਤਰ ਆਤਮਾ ਨਹੀਂ ਹੈ, ਤਾਂ ਉਹ ਮਸੀਹ ਦਾ ਨਹੀਂ।

10ਪਰ ਜੇ ਮਸੀਹ ਤੁਹਾਡੇ ਵਿੱਚ ਹੈ, ਤਾਂ ਭਾਵੇਂ ਤੁਹਾਡਾ ਸਰੀਰ ਪਾਪ ਕਾਰਨ ਮੌਤ ਦੇ ਅਧੀਨ ਹੈ, ਪਰ ਪਵਿੱਤਰ ਆਤਮਾ ਧਰਮ ਦੇ ਕਾਰਨ ਜੀਵਤ ਹੈ।

11ਅਤੇ ਜੇ ਉਸ ਆਤਮਾ ਨੇ ਯਿਸ਼ੂ ਨੂੰ ਮੁਰਦੇ ਤੋਂ ਜਿਵਾਲਿਆ ਅਤੇ ਉਹ ਤੁਹਾਡੇ ਅੰਦਰ ਵੱਸਦਾ ਹੈ, ਤਾਂ ਉਹ ਜਿਸ ਨੇ ਮਸੀਹ ਨੂੰ ਮੁਰਦਿਆਂ ਵਿਚੋਂ ਜਿਵਾਲਿਆ, ਉਹ ਤੁਹਾਡੇ ਮਰਨਹਾਰ ਸਰੀਰ ਨੂੰ ਵੀ ਜੀਵਨ ਦੇਵੇਗਾ, ਕਿਉਂਕਿ ਉਸ ਦਾ ਆਤਮਾ ਤੁਹਾਡੇ ਅੰਦਰ ਰਹਿੰਦਾ ਹੈ।

12ਇਸ ਲਈ, ਹੇ ਭਰਾਵੋ ਅਤੇ ਭੈਣੋ, ਸਾਡਾ ਆਪਣਾ ਫ਼ਰਜ਼ ਬਣਦਾ ਹੈ, ਕਿ ਅਸੀਂ ਪਾਪੀ ਸੁਭਾਅ ਦੇ ਅਨੁਸਾਰ ਜੀਵਨ ਨਾ ਗੁਜ਼ਰੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.