13ਜੇ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹੋ ਤਾਂ ਤੁਸੀਂ ਮਰ ਜਾਵੋਂਗੇ; ਪਰ ਜੇ ਤੁਸੀਂ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਸਰੀਰ ਦੇ ਪਾਪਾਂ ਨੂੰ ਮਾਰ ਦਿੰਦੇ ਹੋ, ਤਾਂ ਤੁਸੀਂ ਜਿਉਂਦੇ ਹੋਵੋਂਗੇ।
14ਕਿਉਂ ਜੋ ਉਹ ਲੋਕ ਜੋ ਪਰਮੇਸ਼ਵਰ ਦੀ ਆਤਮਾ ਦੀ ਅਗਵਾਈ ਅਧੀਨ ਹਨ ਪਰਮੇਸ਼ਵਰ ਦੇ ਬੱਚੇ ਹਨ।
15ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਤੁਸੀਂ ਦੁਬਾਰਾ ਡਰ ਵਿੱਚ ਜੀਵੋ; ਸਗੋਂ ਤੁਹਾਨੂੰ ਪਰਮੇਸ਼ਵਰ ਦਾ ਆਤਮਾ ਮਿਲਿਆ ਹੈ ਜਿਸ ਕਰਕੇ ਅਸੀਂ, “ਅੱਬਾ, ਹੇ ਪਿਤਾ!” ਪੁਕਾਰਦੇ ਹਾਂ।
16ਉਹ ਪਵਿੱਤਰ ਆਤਮਾ ਆਪ ਹੀ ਸਾਡੀ ਆਤਮਾ ਨਾਲ ਗਵਾਹੀ ਦਿੰਦਾ ਹੈ ਕਿ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ।
17ਹੁਣ ਜੇ ਅਸੀਂ ਬੱਚੇ ਹਾਂ, ਤਾਂ ਅਸੀਂ ਪਰਮੇਸ਼ਵਰ ਦੇ ਵਾਰਸ ਹਾਂ ਅਤੇ ਮਸੀਹ ਨਾਲ ਸਾਂਝੇ ਵਾਰਸ ਹਾਂ, ਜੇ ਅਸੀਂ ਸੱਚੀਂ ਉਸ ਦੇ ਦੁੱਖਾਂ ਵਿੱਚ ਸਾਂਝੇ ਹੁੰਦੇ ਹਾਂ ਤਾਂ ਜੋ ਅਸੀਂ ਵੀ ਉਸ ਦੀ ਮਹਿਮਾ ਵਿੱਚ ਹਿੱਸਾ ਪਾ ਸਕੀਏ।