ਰੋਮਿਆਂ 8

ਅਤੇ ਅਸੀਂ ਜਾਣਦੇ ਹਾਂ ਕਿ ਹਰ ਚੀਜ਼ ਉਹਨਾਂ ਲੋਕਾਂ ਦੇ ਭਲੇ ਲਈ ਕੰਮ ਕਰਦੀ ਹੈ ਜਿਹੜੇ ਪਰਮੇਸ਼ਵਰ ਨੂੰ ਪਿਆਰ ਕਰਦੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਉਦੇਸ਼ ਅਨੁਸਾਰ ਬੁਲਾਇਆ ਹੈ।

Romans 8:28 (UKJV) And we know that all things work together for good to them that love God, to them who are the called according to his purpose.

26ਇਸੇ ਤਰ੍ਹਾਂ, ਪਵਿੱਤਰ ਆਤਮਾ ਸਾਡੀ ਕਮਜ਼ੋਰੀ ਵਿੱਚ ਸਾਡੀ ਸਹਾਇਤਾ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਗੱਲ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਪਵਿੱਤਰ ਆਤਮਾ ਖੁਦ ਸਾਡੇ ਲਈ ਅਕੱਥ ਹਾਹੁਕੇ ਭਰ ਕੇ ਪ੍ਰਾਰਥਨਾ ਕਰਦਾ ਹੈ।

27ਅਤੇ ਪਰਮੇਸ਼ਵਰ, ਜੋ ਦਿਲਾਂ ਦੀ ਖੋਜ ਕਰਦਾ ਹੈ, ਜਾਣਦਾ ਹੈ ਕਿ ਪਵਿੱਤਰ ਆਤਮਾ ਦਾ ਮਕਸਦ ਕੀ ਹੈ। ਕਿਉਂਕਿ ਪਵਿੱਤਰ ਆਤਮਾ ਪਰਮੇਸ਼ਵਰ ਦੇ ਲੋਕਾਂ ਦੀ ਸਹਾਇਤਾ ਪਰਮੇਸ਼ਵਰ ਦੀ ਇੱਛਾ ਅਨੁਸਾਰ ਕਰਦਾ ਹੈ।

28ਅਤੇ ਅਸੀਂ ਜਾਣਦੇ ਹਾਂ ਕਿ ਹਰ ਚੀਜ਼ ਉਹਨਾਂ ਲੋਕਾਂ ਦੇ ਭਲੇ ਲਈ ਕੰਮ ਕਰਦੀ ਹੈ ਜਿਹੜੇ ਪਰਮੇਸ਼ਵਰ ਨੂੰ ਪਿਆਰ ਕਰਦੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਉਦੇਸ਼ ਅਨੁਸਾਰ ਬੁਲਾਇਆ ਹੈ।

29ਉਹਨਾਂ ਲੋਕਾਂ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਪਹਿਲਾਂ ਹੀ ਜਾਣਿਆ ਸੀ, ਉਸ ਨੇ ਇਹ ਵੀ ਭਵਿੱਖਬਾਣੀ ਕੀਤੀ ਸੀ ਕਿ ਉਹ ਆਪਣੇ ਪੁੱਤਰ ਦੇ ਸਰੂਪ ਦੇ ਅਨੁਸਾਰ ਬਣੇਗਾ ਤਾਂ ਜੋ ਉਹ ਬਹੁਤ ਸਾਰੇ ਭੈਣ-ਭਰਾਵਾਂ ਵਿੱਚੋਂ ਜੇਠਾ ਹੋ ਜਾਵੇ।

30ਅਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਠਹਿਰਾਇਆ ਹੈ, ਉਸ ਨੂੰ ਬੁਲਾਇਆ ਵੀ ਹੈ; ਜਿਨ੍ਹਾਂ ਨੂੰ ਉਸ ਨੇ ਬੁਲਾਇਆ, ਉਹਨਾਂ ਨੂੰ ਧਰਮੀ ਵੀ ਠਹਿਰਾਇਆ; ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ, ਉਹਨਾਂ ਨੂੰ ਉਸ ਨੇ ਮਹਿਮਾ ਵੀ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.