27ਅਤੇ ਪਰਮੇਸ਼ਵਰ, ਜੋ ਦਿਲਾਂ ਦੀ ਖੋਜ ਕਰਦਾ ਹੈ, ਜਾਣਦਾ ਹੈ ਕਿ ਪਵਿੱਤਰ ਆਤਮਾ ਦਾ ਮਕਸਦ ਕੀ ਹੈ। ਕਿਉਂਕਿ ਪਵਿੱਤਰ ਆਤਮਾ ਪਰਮੇਸ਼ਵਰ ਦੇ ਲੋਕਾਂ ਦੀ ਸਹਾਇਤਾ ਪਰਮੇਸ਼ਵਰ ਦੀ ਇੱਛਾ ਅਨੁਸਾਰ ਕਰਦਾ ਹੈ।
28ਅਤੇ ਅਸੀਂ ਜਾਣਦੇ ਹਾਂ ਕਿ ਹਰ ਚੀਜ਼ ਉਹਨਾਂ ਲੋਕਾਂ ਦੇ ਭਲੇ ਲਈ ਕੰਮ ਕਰਦੀ ਹੈ ਜਿਹੜੇ ਪਰਮੇਸ਼ਵਰ ਨੂੰ ਪਿਆਰ ਕਰਦੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਉਦੇਸ਼ ਅਨੁਸਾਰ ਬੁਲਾਇਆ ਹੈ।
29ਉਹਨਾਂ ਲੋਕਾਂ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਪਹਿਲਾਂ ਹੀ ਜਾਣਿਆ ਸੀ, ਉਸ ਨੇ ਇਹ ਵੀ ਭਵਿੱਖਬਾਣੀ ਕੀਤੀ ਸੀ ਕਿ ਉਹ ਆਪਣੇ ਪੁੱਤਰ ਦੇ ਸਰੂਪ ਦੇ ਅਨੁਸਾਰ ਬਣੇਗਾ ਤਾਂ ਜੋ ਉਹ ਬਹੁਤ ਸਾਰੇ ਭੈਣ-ਭਰਾਵਾਂ ਵਿੱਚੋਂ ਜੇਠਾ ਹੋ ਜਾਵੇ।
30ਅਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਠਹਿਰਾਇਆ ਹੈ, ਉਸ ਨੂੰ ਬੁਲਾਇਆ ਵੀ ਹੈ; ਜਿਨ੍ਹਾਂ ਨੂੰ ਉਸ ਨੇ ਬੁਲਾਇਆ, ਉਹਨਾਂ ਨੂੰ ਧਰਮੀ ਵੀ ਠਹਿਰਾਇਆ; ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ, ਉਹਨਾਂ ਨੂੰ ਉਸ ਨੇ ਮਹਿਮਾ ਵੀ ਦਿੱਤੀ।
31ਤਦ, ਅਸੀਂ ਇਨ੍ਹਾਂ ਗੱਲਾਂ ਦੇ ਜਵਾਬ ਵਿੱਚ ਕੀ ਕਹਾਂਗੇ? ਜੇ ਪਰਮੇਸ਼ਵਰ ਸਾਡੇ ਵੱਲ ਹੈ, ਤਾਂ ਕੌਣ ਸਾਡੇ ਵਿਰੁੱਧ ਹੋ ਸਕਦਾ ਹੈ?