ਰੋਮਿਆਂ 8

ਕਿਉਂਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਾ ਤਾਂ ਮੌਤ, ਨਾ ਹੀ ਜ਼ਿੰਦਗੀ, ਨਾ ਹੀ ਦੂਤ, ਨਾ ਹੀ ਭੂਤ, ਨਾ ਹੀ ਵਰਤਮਾਨ, ਨਾ ਭਵਿੱਖ ਅਤੇ ਨਾ ਹੀ ਕੋਈ ਰਾਜ,

Romans 8:38 (UKJV) For I am persuaded, that neither death, nor life, nor angels, nor principalities, nor powers, nor things present, nor things to come,

36ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਤੇਰੇ ਕਾਰਨ ਅਸੀਂ ਹਰ ਦਿਨ ਮੌਤ ਦਾ ਸਾਹਮਣਾ ਕਰਦੇ ਹਾਂ; ਸਾਨੂੰ ਕਤਲ ਕੀਤੇ ਜਾਣ ਵਾਲੀਆਂ ਭੇਡਾਂ ਮੰਨਿਆ ਜਾਂਦਾ ਹੈ।”

37ਫਿਰ ਵੀ ਇਨ੍ਹਾਂ ਸਭ ਗੱਲਾਂ ਵਿੱਚ ਅਸੀਂ ਉਸ ਰਾਹੀਂ ਜਿੱਤ ਪ੍ਰਾਪਤ ਕਰਨ ਵਾਲੇ ਨਾਲੋਂ ਵੱਧ ਹਾਂ ਜਿਸ ਨੇ ਸਾਨੂੰ ਪਿਆਰ ਕੀਤਾ।

38ਕਿਉਂਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਾ ਤਾਂ ਮੌਤ, ਨਾ ਹੀ ਜ਼ਿੰਦਗੀ, ਨਾ ਹੀ ਦੂਤ, ਨਾ ਹੀ ਭੂਤ, ਨਾ ਹੀ ਵਰਤਮਾਨ, ਨਾ ਭਵਿੱਖ ਅਤੇ ਨਾ ਹੀ ਕੋਈ ਰਾਜ,

39ਨਾ ਹੀ ਉਚਾਈ, ਨਾ ਡੂੰਘਾਈ, ਨਾ ਹੀ ਸਾਰੀ ਸ੍ਰਿਸ਼ਟੀ ਦੀ ਕੋਈ ਚੀਜ਼ ਸਾਨੂੰ ਉਸ ਪਰਮੇਸ਼ਵਰ ਦੇ ਪਿਆਰ ਤੋਂ ਵੱਖ ਕਰ ਸਕਦੀ ਹੈ ਜੋ ਸਾਡੇ ਪ੍ਰਭੂ ਮਸੀਹ ਯਿਸ਼ੂ ਵਿੱਚ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.