12ਇਹ ਕੰਮਾਂ ਦੁਆਰਾ ਨਹੀਂ, ਪਰ ਜਿਸ ਨੇ ਬੁਲਾਇਆ ਸੀ, ਉਸ ਨੂੰ ਕਿਹਾ ਗਿਆ ਸੀ, “ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ।”
13ਜਿਵੇਂ ਕਿ ਇਹ ਲਿਖਿਆ ਹੋਇਆ ਹੈ: “ਮੈਂ ਯਾਕੋਬ ਨੂੰ ਪਿਆਰ ਕੀਤਾ ਪਰ ਏਸਾਓ ਨੂੰ ਮੈਂ ਨਫ਼ਰਤ ਕਰਦਾ ਸੀ।”
14ਫਿਰ ਅਸੀਂ ਕੀ ਆਖੀਏ? ਕੀ ਪਰਮੇਸ਼ਵਰ ਨੇ ਬੇਇਨਸਾਫ਼ੀ ਕੀਤੀ ਹੈ? ਬਿਲਕੁਲ ਨਹੀਂ!
15ਕਿਉਂਕਿ ਪਰਮੇਸ਼ਵਰ ਮੋਸ਼ੇਹ ਨੂੰ ਕਹਿੰਦਾ ਹੈ, “ਮੈਂ ਉਸ ਉੱਤੇ ਦਯਾ ਕਰਾਂਗਾ ਜਿਸ ਉੱਤੇ ਮੈਂ ਦਯਾ ਕੀਤੀ ਹੈ, ਅਤੇ ਮੈਂ ਉਸ ਉੱਤੇ ਤਰਸ ਕਰਾਂਗਾ ਜਿਸ ਉੱਤੇ ਮੈਨੂੰ ਤਰਸ ਆਉਂਦਾ ਹੈ।”
16ਇਸ ਲਈ ਇਹ ਮਨੁੱਖੀ ਇੱਛਾ ਜਾਂ ਕੋਸ਼ਿਸ਼ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਦਯਾ ਉੱਤੇ ਨਿਰਭਰ ਕਰਦਾ ਹੈ।