ਰੋਮਿਆਂ 9

ਕਿਉਂ ਜੋ ਪਵਿੱਤਰ ਸ਼ਾਸਤਰ ਫ਼ਿਰਾਊਨ ਨੂੰ ਇਸ ਤਰ੍ਹਾਂ ਕਹਿੰਦਾ ਹੈ: “ਮੈਂ ਤੈਨੂੰ ਇਸ ਉਦੇਸ਼ ਦੇ ਲਈ ਨਿਯੁਕਤ ਕੀਤਾ ਤਾਂ ਜੋ ਮੈਂ ਤੇਰੇ ਵਿੱਚ ਆਪਣੀ ਸ਼ਕਤੀ ਪ੍ਰਦਰਸ਼ਿਤ ਕਰ ਸਕਾਂ ਅਤੇ ਮੇਰਾ ਨਾਮ ਸਾਰੀ ਧਰਤੀ ਉੱਤੇ ਸੁਣਾਇਆ ਜਾਵੇ।”

Romans 9:17 (UKJV) For the scripture says unto Pharaoh, Even for this same purpose have I raised you up, that I might show my power in you, and that my name might be declared throughout all the earth.

15ਕਿਉਂਕਿ ਪਰਮੇਸ਼ਵਰ ਮੋਸ਼ੇਹ ਨੂੰ ਕਹਿੰਦਾ ਹੈ, “ਮੈਂ ਉਸ ਉੱਤੇ ਦਯਾ ਕਰਾਂਗਾ ਜਿਸ ਉੱਤੇ ਮੈਂ ਦਯਾ ਕੀਤੀ ਹੈ, ਅਤੇ ਮੈਂ ਉਸ ਉੱਤੇ ਤਰਸ ਕਰਾਂਗਾ ਜਿਸ ਉੱਤੇ ਮੈਨੂੰ ਤਰਸ ਆਉਂਦਾ ਹੈ।”

16ਇਸ ਲਈ ਇਹ ਮਨੁੱਖੀ ਇੱਛਾ ਜਾਂ ਕੋਸ਼ਿਸ਼ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਦਯਾ ਉੱਤੇ ਨਿਰਭਰ ਕਰਦਾ ਹੈ।

17ਕਿਉਂ ਜੋ ਪਵਿੱਤਰ ਸ਼ਾਸਤਰ ਫ਼ਿਰਾਊਨ ਨੂੰ ਇਸ ਤਰ੍ਹਾਂ ਕਹਿੰਦਾ ਹੈ: “ਮੈਂ ਤੈਨੂੰ ਇਸ ਉਦੇਸ਼ ਦੇ ਲਈ ਨਿਯੁਕਤ ਕੀਤਾ ਤਾਂ ਜੋ ਮੈਂ ਤੇਰੇ ਵਿੱਚ ਆਪਣੀ ਸ਼ਕਤੀ ਪ੍ਰਦਰਸ਼ਿਤ ਕਰ ਸਕਾਂ ਅਤੇ ਮੇਰਾ ਨਾਮ ਸਾਰੀ ਧਰਤੀ ਉੱਤੇ ਸੁਣਾਇਆ ਜਾਵੇ।”

18ਇਸ ਲਈ ਪਰਮੇਸ਼ਵਰ ਆਪਣੀ ਇੱਛਾ ਦੇ ਅਨੁਸਾਰ ਆਪਣੇ ਚੁਣੇ ਹੋਇਆ ਤੇ ਆਪਣੀ ਦਯਾ ਕਰਦਾ ਹੈ ਅਤੇ ਜਿਹਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖ਼ਤੀ ਕਰਦਾ ਹੈ।

19ਤੁਹਾਡੇ ਵਿੱਚੋਂ ਕੋਈ ਮੈਨੂੰ ਕਹੇਗਾ: “ਕਿ ਫਿਰ ਪਰਮੇਸ਼ਵਰ ਸਾਡੇ ਉੱਤੇ ਦੋਸ਼ ਕਿਉਂ ਲਾਉਂਦਾ ਹੈ? ਕਿਉਂਕਿ ਕੌਣ ਪਰਮੇਸ਼ਵਰ ਦੀ ਇੱਛਾ ਦਾ ਵਿਰੋਧ ਕਰਨ ਦੇ ਯੋਗ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.