16ਇਸ ਲਈ ਇਹ ਮਨੁੱਖੀ ਇੱਛਾ ਜਾਂ ਕੋਸ਼ਿਸ਼ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਦਯਾ ਉੱਤੇ ਨਿਰਭਰ ਕਰਦਾ ਹੈ।
17ਕਿਉਂ ਜੋ ਪਵਿੱਤਰ ਸ਼ਾਸਤਰ ਫ਼ਿਰਾਊਨ ਨੂੰ ਇਸ ਤਰ੍ਹਾਂ ਕਹਿੰਦਾ ਹੈ: “ਮੈਂ ਤੈਨੂੰ ਇਸ ਉਦੇਸ਼ ਦੇ ਲਈ ਨਿਯੁਕਤ ਕੀਤਾ ਤਾਂ ਜੋ ਮੈਂ ਤੇਰੇ ਵਿੱਚ ਆਪਣੀ ਸ਼ਕਤੀ ਪ੍ਰਦਰਸ਼ਿਤ ਕਰ ਸਕਾਂ ਅਤੇ ਮੇਰਾ ਨਾਮ ਸਾਰੀ ਧਰਤੀ ਉੱਤੇ ਸੁਣਾਇਆ ਜਾਵੇ।”
18ਇਸ ਲਈ ਪਰਮੇਸ਼ਵਰ ਆਪਣੀ ਇੱਛਾ ਦੇ ਅਨੁਸਾਰ ਆਪਣੇ ਚੁਣੇ ਹੋਇਆ ਤੇ ਆਪਣੀ ਦਯਾ ਕਰਦਾ ਹੈ ਅਤੇ ਜਿਹਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖ਼ਤੀ ਕਰਦਾ ਹੈ।
19ਤੁਹਾਡੇ ਵਿੱਚੋਂ ਕੋਈ ਮੈਨੂੰ ਕਹੇਗਾ: “ਕਿ ਫਿਰ ਪਰਮੇਸ਼ਵਰ ਸਾਡੇ ਉੱਤੇ ਦੋਸ਼ ਕਿਉਂ ਲਾਉਂਦਾ ਹੈ? ਕਿਉਂਕਿ ਕੌਣ ਪਰਮੇਸ਼ਵਰ ਦੀ ਇੱਛਾ ਦਾ ਵਿਰੋਧ ਕਰਨ ਦੇ ਯੋਗ ਹੈ?”
20ਤੁਸੀਂ ਕੌਣ ਹੋ ਜੋ ਪਰਮੇਸ਼ਵਰ ਨਾਲ ਬਹਿਸ ਕਰਨ ਦੀ ਹਿੰਮਤ ਕਰੋ? ਕੀ ਕੋਈ ਚੀਜ਼ ਕਦੇ ਆਪਣੇ ਸਿਰਜਣਹਾਰ ਨੂੰ ਪੁੱਛ ਸਕਦੀ ਹੈ, “ਤੂੰ ਮੈਨੂੰ ਇਸ ਤਰ੍ਹਾਂ ਕਿਉਂ ਬਣਾਇਆ ਹੈ?”