23ਜੇ ਪਰਮੇਸ਼ਵਰ ਨੇ ਅਜਿਹਾ ਕੀਤਾ ਹੈ ਤਾਂ ਉਹ ਆਪਣੀ ਮਹਿਮਾ ਦੇ ਧਨ ਨੂੰ ਉਹਨਾਂ ਦਯਾ ਦੇ ਭਾਂਡਿਆਂ ਉੱਤੇ ਪ੍ਰਗਟ ਕਰ ਸਕੇ, ਜਿਸ ਨੂੰ ਉਸ ਨੇ ਮਹਿਮਾ ਲਈ ਪਹਿਲਾਂ ਤੋਂ ਤਿਆਰ ਕੀਤਾ ਸੀ।
24ਸਾਨੂੰ ਵੀ ਜਿਸ ਨੂੰ ਉਸ ਨੇ ਵੀ ਬੁਲਾਇਆ ਸੀ, ਨਾ ਸਿਰਫ ਯਹੂਦੀਆਂ ਵਿੱਚੋਂ, ਪਰ ਗ਼ੈਰ-ਯਹੂਦੀਆਂ ਵਿੱਚੋਂ ਵੀ?
25ਜਿਵੇਂ ਕਿ ਉਹ ਹੋਸ਼ੇਆ ਵਿੱਚ ਕਹਿੰਦਾ ਹੈ: “ਮੈਂ ਉਹਨਾਂ ਨੂੰ ‘ਮੇਰੇ ਲੋਕ’ ਕਹਾਂਗਾ ਜੋ ਮੇਰੇ ਲੋਕ ਨਹੀਂ ਹਨ; ਅਤੇ ਮੈਂ ਉਸ ਨੂੰ ਮੇਰਾ ਪਿਆਰਾ ਕਹਾਂਗਾ ਜੋ ਮੇਰਾ ਪਿਆਰਾ ਨਹੀਂ ਹੈ।”
26ਅਤੇ, “ਉਸੇ ਜਗ੍ਹਾ ਜਿੱਥੇ ਉਹਨਾਂ ਨੂੰ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ,’ ਉੱਥੇ ਉਹਨਾਂ ਨੂੰ ‘ਜੀਉਂਦੇ ਪਰਮੇਸ਼ਵਰ ਦੇ ਬੱਚੇ’ ਕਿਹਾ ਜਾਵੇਗਾ।”
27ਯਸ਼ਾਯਾਹ ਨੇ ਇਸਰਾਏਲ ਬਾਰੇ ਦੁਹਾਈ ਦਿੱਤੀ: “ਹਾਲਾਂਕਿ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਰਗੀ ਸੀ, ਸਿਰਫ ਚੁਣੇ ਬਚਾਏ ਜਾਣਗੇ।