ਰੋਮਿਆਂ 9

ਯਸ਼ਾਯਾਹ ਨੇ ਇਸਰਾਏਲ ਬਾਰੇ ਦੁਹਾਈ ਦਿੱਤੀ: “ਹਾਲਾਂਕਿ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਰਗੀ ਸੀ, ਸਿਰਫ ਚੁਣੇ ਬਚਾਏ ਜਾਣਗੇ।

Romans 9:27 (UKJV) Isaiah also cries concerning Israel, Though the number of the children of Israel be as the sand of the sea, a remnant shall be saved:

25ਜਿਵੇਂ ਕਿ ਉਹ ਹੋਸ਼ੇਆ ਵਿੱਚ ਕਹਿੰਦਾ ਹੈ: “ਮੈਂ ਉਹਨਾਂ ਨੂੰ ‘ਮੇਰੇ ਲੋਕ’ ਕਹਾਂਗਾ ਜੋ ਮੇਰੇ ਲੋਕ ਨਹੀਂ ਹਨ; ਅਤੇ ਮੈਂ ਉਸ ਨੂੰ ਮੇਰਾ ਪਿਆਰਾ ਕਹਾਂਗਾ ਜੋ ਮੇਰਾ ਪਿਆਰਾ ਨਹੀਂ ਹੈ।”

26ਅਤੇ, “ਉਸੇ ਜਗ੍ਹਾ ਜਿੱਥੇ ਉਹਨਾਂ ਨੂੰ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ,’ ਉੱਥੇ ਉਹਨਾਂ ਨੂੰ ‘ਜੀਉਂਦੇ ਪਰਮੇਸ਼ਵਰ ਦੇ ਬੱਚੇ’ ਕਿਹਾ ਜਾਵੇਗਾ।”

27ਯਸ਼ਾਯਾਹ ਨੇ ਇਸਰਾਏਲ ਬਾਰੇ ਦੁਹਾਈ ਦਿੱਤੀ: “ਹਾਲਾਂਕਿ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਰਗੀ ਸੀ, ਸਿਰਫ ਚੁਣੇ ਬਚਾਏ ਜਾਣਗੇ।

28ਕਿਉਂਕਿ ਪ੍ਰਭੂ ਧਰਤੀ ਉੱਤੇ ਆਪਣੀ ਸਜ਼ਾ ਦੀ ਗਤੀ ਅਤੇ ਅੰਤ ਨੂੰ ਪੂਰਾ ਕਰੇਗਾ।”

29ਇਹ ਉਵੇਂ ਹੀ ਯਸ਼ਾਯਾਹ ਨੇ ਪਹਿਲਾਂ ਕਿਹਾ ਸੀ: “ਜਦ ਤੱਕ ਸਰਵਸ਼ਕਤੀਮਾਨ ਪਰਮੇਸ਼ਵਰ ਸਾਡੇ ਲਈ ਅੰਸ ਨੂੰ ਨਾ ਛੱਡਦਾ, ਅਸੀਂ ਸੋਦੋਮ ਵਰਗੇ ਹੋ ਜਾਂਦੇ, ਅਸੀਂ ਗਾਮੂਰਾਹ ਵਰਗੇ ਬਣ ਜਾਂਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.